IPL 2025 : ਲਖਨਊ ਸੁਪਰਜਾਇੰਟਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ
ਲਖਨਊ ਨੇ ਗੁਜਰਾਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਮਿਸ਼ੇਲ ਮਾਰਸ਼ ਨੇ ਜੜਿਆ ਸ਼ਾਨਦਾਰ ਸੈਂਕੜਾ

ਚੰਡੀਗੜ੍ਹ, 22ਮਈ(ਵਿਸ਼ਵ ਵਾਰਤਾ) IPL 2025 : Indian Premier League (IPL 2025) ਦਾ 64ਵਾਂ ਮੈਚ ਗੁਜਰਾਤ ਟਾਈਟਨਸ (ਜੀਟੀ) ਅਤੇ ਲਖਨਊ ਸੁਪਰ ਜਾਇੰਟਸ (ਐਲਐਸਜੀ) ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।

ਲਖਨਊ ਸੁਪਰਜਾਇੰਟਸ ਨੇ ਗੁਜਰਾਤ ਟਾਈਟਨਸ ਨੂੰ 236 ਦੌੜਾਂ ਦਾ ਟੀਚਾ ਦਿੱਤਾ ਹੈ।

https://x.com/LucknowIPL/status/1925583530421051798
ਇਸ ਤੋਂ ਪਹਿਲਾਂ ਗੁਜਰਾਤ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਲਖਨਊ ਨੇ 20 ਓਵਰਾਂ ਵਿੱਚ ਦੋ ਵਿਕਟਾਂ ‘ਤੇ 235 ਦੌੜਾਂ ਬਣਾਈਆਂ। ਨਿਕੋਲਸ ਪੂਰਨ 27 ਗੇਂਦਾਂ ‘ਤੇ 56 ਦੌੜਾਂ ਬਣਾ ਕੇ ਅਜੇਤੂ ਰਿਹਾ। ਕਪਤਾਨ ਰਿਸ਼ਭ ਪੰਤ 6 ਗੇਂਦਾਂ ‘ਤੇ 16 ਦੌੜਾਂ ਬਣਾ ਕੇ ਨਾਬਾਦ ਰਹੇ।

https://x.com/IPL/status/1925577120308179432
ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਨੇ 64 ਗੇਂਦਾਂ ਵਿੱਚ 10 ਚੌਕਿਆਂ ਅਤੇ 8 ਛੱਕਿਆਂ ਦੀ ਮਦਦ ਨਾਲ 117 ਦੌੜਾਂ ਬਣਾਈਆਂ। ਉਸਨੇ ਆਈਪੀਐਲ ਵਿੱਚ ਆਪਣਾ ਪਹਿਲਾ ਸੈਂਕੜਾ ਲਗਾਇਆ ਹੈ। ਅਰਸ਼ਦ ਖਾਨ ਅਤੇ ਸਾਈਂ ਕਿਸ਼ੋਰ ਨੂੰ ਇੱਕ-ਇੱਕ ਵਿਕਟ ਮਿਲੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























