IPL 2025 : ਅੱਜ ਦਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ
ਮੁੰਬਈ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ
ਚੰਡੀਗੜ੍ਹ, 29ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (IPL) 2025 ਦਾ 9ਵਾਂ ਮੈਚ ਅੱਜ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।
ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਆਪਣੀ ਪਹਿਲੀ ਜਿੱਤ ਦੀ ਭਾਲ ਵਿੱਚ ਹਨ। ਗੁਜਰਾਤ ਨੇ ਆਪਣਾ ਪਹਿਲਾ ਮੈਚ ਪੰਜਾਬ ਕਿੰਗਜ਼ ਵਿਰੁੱਧ ਖੇਡਿਆ, ਜਿੱਥੇ ਉਹ 11 ਦੌੜਾਂ ਨਾਲ ਹਾਰ ਗਈ ਸੀ। ਇਸ ਦੇ ਨਾਲ ਹੀ ਮੁੰਬਈ ਇੰਡੀਅਨਜ਼ ਨੂੰ ਚੇਨਈ ਸੁਪਰ ਕਿੰਗਜ਼ ਤੋਂ 4 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
latest news in punjabi
Breaking news in Punjabi
IPL 2025
Latest News In Punjabi
punjab news
Punjab news in Punjabi
top headlines in Punjab