IPL 2025 : 18ਵੇਂ ਸੀਜ਼ਨ ਦਾ 5ਵਾਂ ਮੈਚ ਗੁਜਰਾਤ ਟਾਈਟਨਸ ਅਤੇ ਪੰਜਾਬ ਕਿੰਗਜ਼ ਵਿਚਾਲੇ ਜਾਰੀ
ਪੰਜਾਬ ਨੇ ਗੁਜਰਾਤ ਨੂੰ ਦਿੱਤਾ 244 ਦੌੜਾਂ ਦਾ ਟੀਚਾ
ਚੰਡੀਗੜ੍ਹ, 25ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਦਾ 5ਵਾਂ ਮੈਚ ਗੁਜਰਾਤ ਟਾਈਟਨਸ (ਜੀਟੀ) ਅਤੇ ਪੰਜਾਬ ਕਿੰਗਜ਼ (ਪੀਬੀਕੇਐਸ) ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਗੁਜਰਾਤ ਨੂੰ 244 ਦੌੜਾਂ ਦਾ ਟੀਚਾ ਦਿੱਤਾ ਹੈ। ਅੱਜ ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਜਿਸ ਤੋਂ ਬਾਅਦ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 5 ਵਿਕਟਾਂ ‘ਤੇ 243 ਦੌੜਾਂ ਬਣਾਈਆਂ ਹਨ। ਸ਼੍ਰੇਅਸ ਅਈਅਰ 97 ਦੌੜਾਂ ਅਤੇ ਸ਼ਸ਼ਾਂਕ ਸਿੰਘ 44 ਦੌੜਾਂ ਬਣਾ ਕੇ ਅਜੇਤੂ ਰਹੇ।
https://x.com/IPL/status/1904561069055410244
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/