IPL 2025 : ਆਈਪੀਐਲ ਸੀਜ਼ਨ 18 ‘ਚ ਸਨਰਾਈਜ਼ਰਜ਼ ਹੈਦਰਾਬਾਦ ਦੀ ਜੇਤੂ ਸ਼ੁਰੂਆਤ ; ਰਾਜਸਥਾਨ ਨੂੰ 44 ਦੌੜਾਂ ਨਾਲ ਹਰਾਇਆ
ਈਸ਼ਾਨ ਕਿਸ਼ਨ ਨੇ ਖੇਡੀ ਸ਼ਾਨਦਾਰ ਪਾਰੀ
ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (Indian Premier League) ਦੇ 18ਵੇਂ ਸੀਜ਼ਨ ਦਾ ਪਹਿਲਾ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਅੱਜ ਖੇਡਿਆ ਜਾ ਰਿਹਾ ਹੈ। ਦਿਨ ਦਾ ਪਹਿਲਾ ਮੁਕਾਬਲਾ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਗਿਆ। ਸਨਰਾਈਜ਼ਰਜ਼ ਹੈਦਰਾਬਾਦ ਨੇ ਆਈਪੀਐਲ-18 ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ।
ਟੀਮ ਨੇ ਐਤਵਾਰ ਨੂੰ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 44 ਦੌੜਾਂ ਨਾਲ ਹਰਾਇਆ। ਹੈਦਰਾਬਾਦ ਨੇ ਆਪਣੇ ਘਰੇਲੂ ਮੈਦਾਨ ‘ਤੇ 286 ਦੌੜਾਂ ਬਣਾਈਆਂ। ਫਿਰ ਰਾਜਸਥਾਨ ਨੂੰ 242 ਦੌੜਾਂ ਦੇ ਸਕੋਰ ‘ਤੇ ਹੀ ਰੋਕ ਦਿੱਤਾ ਗਿਆ। ਸਿਮਰਜੀਤ ਸਿੰਘ ਅਤੇ ਹਰਸ਼ਲ ਪਟੇਲ ਨੇ 2-2 ਵਿਕਟਾਂ ਲਈਆਂ।
ਹੈਦਰਾਬਾਦ ਲਈ ਈਸ਼ਾਨ ਕਿਸ਼ਨ ਨੇ106 ਦੌੜਾਂ ਬਣਾਈਆਂ, 45 ਗੇਂਦਾਂ ਵਿੱਚ ਆਪਣੇ IPL ਕਰੀਅਰ ਦਾ ਪਹਿਲਾ ਸੈਂਕੜਾ ਪੂਰਾ ਕੀਤਾ।
ਟ੍ਰੈਵਿਸ ਹੈੱਡ ਨੇ 67, ਹੇਨਰਿਕ ਕਲਾਸੇਨ ਨੇ 34, ਨਿਤੀਸ਼ ਰੈੱਡੀ ਨੇ 30 ਅਤੇ ਅਭਿਸ਼ੇਕ ਸ਼ਰਮਾ ਨੇ 24 ਦੌੜਾਂ ਬਣਾਈਆਂ। ਰਾਜਸਥਾਨ ਵੱਲੋਂ ਤੁਸ਼ਾਰ ਦੇਸ਼ਪਾਂਡੇ ਨੇ 3 ਅਤੇ ਮਹੇਸ਼ ਟੀਕਸ਼ਾਨਾ ਨੇ 2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/