IPL-2025 : ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਦਾ ਅੱਜ ਹੋਵੇਗਾ ਆਗਾਜ਼
ਪਹਿਲਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ
ਚੰਡੀਗੜ੍ਹ, 22ਮਾਰਚ(ਵਿਸ਼ਵ ਵਾਰਤਾ) IPL-2025 : ਇੰਡੀਅਨ ਪ੍ਰੀਮੀਅਰ ਲੀਗ ( Indian Premier League) ਦੇ 18ਵੇਂ ਸੀਜ਼ਨ ਦਾ ਅੱਜ ਤੋਂ ਆਗਾਜ਼ ਹੋ ਰਿਹਾ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਕੋਲਕਾਤਾ ‘ਚ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (RCB) ਵਿਚਕਾਰ ਖੇਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਲੀਗ ਦੇ ਪਿਛਲੇ ਸੀਜ਼ਨ ਦਾ ਫਾਈਨਲ ਮੁਕਾਬਲਾ ਕੋਲਕਾਤਾ ਅਤੇ ਹੈਦਰਾਬਾਦ ਵਿਚਕਾਰ ਖੇਡਿਆ ਗਿਆ ਸੀ। ਇਸ ਵਿੱਚ ਕੋਲਕਾਤਾ ਨੇ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾ ਕੇ ਤੀਜੀ ਵਾਰ ਆਈਪੀਐਲ ਦਾ ਖਿਤਾਬ ਜਿੱਤਿਆ ਸੀ। ਅੱਜ ਦਾ ਮੁਕਾਬਲਾ ਈਡਨ ਗਾਰਡਨ ਸਟੇਡੀਅਮ, ਕੋਲਕਾਤਾ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ ਜਦਕਿ ਮੈਚ ਲਈ ਟਾਸ ਸ਼ਾਮ 7:00 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/