IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਰਾਜਸਥਾਨ ਰਾਇਲਜ਼ ; ਕੋਲਕਾਤਾ ਨੇ 8 ਵਿਕਟਾਂ ਨਾਲ ਹਰਾਇਆ
ਕੁਇੰਟਨ ਡੀ ਕੌਕ ਨੇ ਖੇਡੀ ਸ਼ਾਨਦਾਰ ਪਾਰੀ
ਚੰਡੀਗੜ੍ਹ, 27ਮਾਰਚ(ਵਿਸ਼ਵ ਵਾਰਤਾ) IPL 2025 : Indian Premier League-2025 ਦਾ ਛੇਵਾਂ ਮੈਚ ਬੁੱਧਵਾਰ ਸ਼ਾਮ ਨੂੰ ਰਾਜਸਥਾਨ ਰਾਇਲਜ਼ (RR) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਗਿਆ। ਜਿੱਥੇ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੇ ਆਈਪੀਐਲ ਸੀਜ਼ਨ 18 ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਰਾਜਸਥਾਨ ਰਾਇਲਜ਼ (RR) ਨੂੰ 8 ਵਿਕਟਾਂ ਨਾਲ ਹਰਾਇਆ। ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ਵਿੱਚ 8 ਵਿਕਟਾਂ ‘ਤੇ 151 ਦੌੜਾਂ ਬਣਾਈਆਂ। ਧਰੁਵ ਜੁਰੇਲ ਨੇ ਟੀਮ ਲਈ ਸਭ ਤੋਂ ਵੱਧ 33 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ ਨੇ 29 ਅਤੇ ਕਪਤਾਨ ਰਿਆਨ ਪਰਾਗ ਨੇ 25 ਦੌੜਾਂ ਬਣਾਈਆਂ।
ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਕੋਲਕਾਤਾ ਨੇ 152 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 17.3 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਿਲ ਕਰ ਲਿਆ।
Quinton de Kock 97 ਦੌੜਾਂ ਬਣਾ ਕੇ ਨਾਬਾਦ ਰਹੇ। ਅੰਗਕ੍ਰਿਸ਼ ਰਘੂਵੰਸ਼ੀ 22 ਦੌੜਾਂ ਬਣਾ ਕੇ ਨਾਬਾਦ ਰਹੇ। ਕੁਇੰਟਨ ਡੀ ਕੌਕ ਦੀਆਂ 61 ਗੇਂਦਾਂ ‘ਤੇ 97 ਦੌੜਾਂ ਦੀ ਮਦਦ ਨਾਲ, ਕੋਲਕਾਤਾ ਨਾਈਟ ਰਾਈਡਰਜ਼ ਨੇ ਆਈਪੀਐਲ-2025 ਵਿੱਚ ਆਪਣਾ ਪਹਿਲਾ ਮੈਚ ਜਿੱਤਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/