IPL 2025 : ਅੱਜ ਖੇਡਿਆ ਜਾਵੇਗਾ ਡਬਲ ਹੈਡਰ ਮੁਕਾਬਲਾ ; ਦਿਨ ਦਾ ਪਹਿਲਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ ਵਿਚਾਲੇ
ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ18 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡਿਆ ਜਾਵੇਗਾ। ਦਿਨ ਦੇ ਪਹਿਲੇ ਮੈਚ ਵਿੱਚ ਲਖਨਊ ਸੁਪਰ ਜਾਇੰਟਸ (LSG) ਅਤੇ ਗੁਜਰਾਤ ਟਾਈਟਨਸ (GT) ਆਹਮੋ-ਸਾਹਮਣੇ ਹੋਣਗੇ। ਇਹ ਮੈਚ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਸੀਜ਼ਨ ਵਿੱਚ ਗੁਜਰਾਤ ਦੀ ਟੀਮ ਲਗਾਤਾਰ 5 ਵਿੱਚੋਂ 4 ਮੈਚ ਜਿੱਤਣ ਤੋਂ ਬਾਅਦ ਅੰਕ ਸੂਚੀ ਵਿੱਚ ਸਿਖਰ ‘ਤੇ ਹੈ। ਲਖਨਊ ਨੇ 5 ਵਿੱਚੋਂ 3 ਮੈਚ ਜਿੱਤੇ ਹਨ ਅਤੇ 2 ਹਾਰੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























