IPL 2025 ਤੋਂ ਪਹਿਲਾਂ ਲਖਨਊ ਸੁਪਰ ਜਾਇੰਟਸ ਨੇ ਕੀਤਾ ਕਪਤਾਨ ਦਾ ਐਲਾਨ
- IPL Auction ‘ਚ ਸਭ ਤੋਂ ਮਹਿੰਗੇ ਵਿਕਣ ਵਾਲੇ ਖਿਡਾਰੀ ਹੱਥ ਆਈ ਟੀਮ ਦੀ ਕਮਾਨ
ਨਵੀ ਦਿੱਲੀ, 20 ਜਨਵਰੀ: ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL ਦੇ 18ਵੇਂ ਸੀਜ਼ਨ ਨੂੰ ਸ਼ੁਰੂ ਹੋਣ ‘ਚ ਕਰੀਬ 2 ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ। ਪੰਜਾਬ ਕਿੰਗਜ਼ ਤੋਂ ਬਾਅਦ ਹੁਣ ਲਖਨਊ ਸੁਪਰ ਜਾਇੰਟਸ ਨੇ ਟੀਮ ਦੇ ਕਪਤਾਨ ਦਾ ਐਲਾਨ ਕੀਤਾ ਹੈ ਭਾਰਤੀ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ।
ਟੀਮ ਦੇ ਮਾਲਕ ਸੰਜੀਵ ਗੋਇਨਕਾ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਪੰਤ ਆਈਪੀਐੱਲ ਦੇ ਇਤਿਹਾਸ ਦੇ ਸਭ ਤੋਂ ਸਫਲ ਕਪਤਾਨ ਬਣ ਸਕਦੇ ਹਨ। ਦੱਸ ਦਈਏ ਕਿ ਰਿਸ਼ਭ ਪੰਤ ਹੁਣ ਕੇਐਲ ਰਾਹੁਲ ਦੀ ਥਾਂ ਲੈਣਗੇ। ਰਿਸ਼ਭ ਪੰਤ ਦਿੱਲੀ ਕੈਪੀਟਲਸ ਦੇ ਕਪਤਾਨ ਵੀ ਰਹਿ ਚੁੱਕੇ ਹਨ। ਪੰਤ ਨੇ ਤਿੰਨ ਸੀਜ਼ਨ IPL 2021, IPL 2022 ਅਤੇ IPL 2024 ‘ਚ ਦਿੱਲੀ ਕੈਪੀਟਲਜ਼ ਨੂੰ ਲੀਡ ਕੀਤਾ।
IPL 2025 ਲਈ ਆਯੋਜਿਤ ਮੇਗਾ ਨਿਲਾਮੀ ਵਿੱਚ ਲਖਨਊ ਸੁਪਰ ਜਾਇੰਟਸ ਦੀ ਟੀਮ ਨੇ ਪੰਤ ਨੂੰ 27 ਕਰੋੜ ਰੁਪਏ ਵਿੱਚ ਖਰੀਦਿਆ। ਪੰਤ ਇਸ ਤਰ੍ਹਾਂ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਵੱਧ ਕੀਮਤ ‘ਤੇ ਵਿਕਣ ਵਾਲੇ ਖਿਡਾਰੀ ਬਣ ਗਏ ਸਨ। ਇਸ ਮਾਮਲੇ ‘ਚ ਉਨ੍ਹਾਂ ਨੇ ਸ਼੍ਰੇਅਸ ਅਈਅਰ ਨੂੰ ਪਿੱਛੇ ਛੱਡ ਦਿੱਤਾ ਸੀ ਜੋ ਕਿ 26.75 ਕਰੋੜ ਰੁਪਏ ‘ਚ ਵਿਕੇ ਸਨ।ਲਖਨਊ ਤੋਂ ਪਹਿਲਾਂ ਪੰਜਾਬ ਕਿੰਗਜ਼ ਨੇ ਆਪਣੀ ਟੀਮ ਦੇ ਕਪਤਾਨ ਦਾ ਐਲਾਨ ਕੀਤਾ ਸੀ। PBKS ਨੇ ਸ਼੍ਰੇਅਸ ਅਈਅਰ ਨੂੰ ਕਪਤਾਨ ਬਣਾਇਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/