IPL 2025 : ਮੁੰਬਈ ਇੰਡੀਅਨਜ਼ ਨੇ ਸੀਜ਼ਨ 18 ‘ਚ ਆਪਣੀ ਪਹਿਲੀ ਜਿੱਤ ਕੀਤੀ ਦਰਜ ; ਕੋਲਕਾਤਾ ਨੂੰ 8 ਵਿਕਟਾਂ ਨਾਲ ਹਰਾਇਆ
ਅਸ਼ਵਨੀ ਕੁਮਾਰ ਨੇ ਡੈਬਿਊ ਮੈਚ ਵਿੱਚ ਲਈਆਂ 4 ਵਿਕਟਾਂ
ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ) IPL 2025 : Indian Premier League ਦੇ 18ਵੇਂ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸੋਮਵਾਰ ਨੂੰ ਵਾਨਖੇੜੇ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 8 ਵਿਕਟਾਂ ਨਾਲ ਹਰਾਇਆ। ਸੋਮਵਾਰ ਨੂੰ ਮੁੰਬਈ ਨੇ ਇੱਥੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ 16.2 ਓਵਰਾਂ ਵਿੱਚ 116 ਦੌੜਾਂ ‘ਤੇ ਆਲ ਆਊਟ ਹੋ ਗਈ।
ਜਿਸ ਤੋਂ ਬਾਅਦ ਮੁੰਬਈ ਦੀ ਟੀਮ ਨੇ 12.5 ਓਵਰਾਂ ਵਿੱਚ 117 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ। ਰਾਇਨ ਰਿਕਲਟਨ 62 ਅਤੇ ਸੂਰਿਆਕੁਮਾਰ ਯਾਦਵ 27 ਦੌੜਾਂ ਬਣਾ ਕੇ ਨਾਬਾਦ ਰਹੇ। ਰੋਹਿਤ ਸ਼ਰਮਾ ਨੇ 13 ਅਤੇ ਵਿਲ ਜੈਕਸ ਨੇ 16 ਦੌੜਾਂ ਬਣਾਈਆਂ। ਮੁੰਬਈ ਲਈ ਆਪਣਾ ਆਈਪੀਐਲ ਡੈਬਿਊ ਕਰਨ ਵਾਲੇ ਤੇਜ਼ ਗੇਂਦਬਾਜ਼ ਅਸ਼ਵਨੀ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਵਿਕਟਾਂ ਲਈਆਂ। ਇਸ ਤੋਂ ਇਲਾਵਾ ਦੀਪਕ ਚਾਹਰ ਨੇ 2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/