IPL 2025 : ਮੁੰਬਈ ਇੰਡੀਅਨਜ਼ ਨੇ ਸ਼ਾਨਦਾਰ ਗੇਂਦਬਾਜ਼ੀ ਦੇ ਦਮ ‘ਤੇ ਜਿੱਤਿਆ ਮੁਕਾਬਲਾ
ਸਨਰਾਈਜ਼ਰਜ਼ ਹੈਦਰਾਬਾਦ ਨੂੰ 4 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਦਾ 33ਵਾਂ ਮੈਚ ਵੀਰਵਾਰ ਨੂੰ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਖੇਡਿਆ ਗਿਆ। ਮੁੰਬਈ ਇੰਡੀਅਨਜ਼ ਨੇ ਇਸ ਸੀਜ਼ਨ ਵਿੱਚ ਆਪਣੀ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 4 ਵਿਕਟਾਂ ਨਾਲ ਹਰਾਇਆ।

ਮੁੰਬਈ ਨੇ ਵਾਨਖੇੜੇ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਟੀਮ ਨੇ 39 ਡਾਟ ਗੇਂਦਾਂ ਸੁੱਟੀਆਂ ਅਤੇ ਹੈਦਰਾਬਾਦ ਨੂੰ ਵੱਡਾ ਸਕੋਰ ਨਹੀਂ ਬਣਾਉਣ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ 5 ਵਿਕਟਾਂ ਗੁਆ ਕੇ 162 ਦੌੜਾਂ ਬਣਾਈਆਂ। ਮੁੰਬਈ ਨੇ 18.1 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਪ੍ਰਾਪਤ ਕਰ ਲਿਆ। ਰੋਹਿਤ ਸ਼ਰਮਾ ਨੇ 26, ਰਿਆਨ ਰਿਕਲਟਨ ਨੇ 31 ਦੌੜਾਂ ਬਣਾਈਆਂ। ਹੈਦਰਾਬਾਦ ਵੱਲੋਂ ਕਪਤਾਨ ਪੈਟ ਕਮਿੰਸ ਨੇ 3 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























