IPL 2025 ਕੁਆਲੀਫਾਇਰ-1 : ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਰੋਮਾਂਚਿਕ ਮੁਕਾਬਲਾ
– ਪ੍ਰਸ਼ੰਸ਼ਕਾਂ ‘ਚ ਭਾਰੀ ਉਤਸਾਹ
– ਬੰਗਲੌਰ ਨੇ ਜਿੱਤਿਆ ਟਾਸ, ਜਾਣੋ ਕਿਹੜੀ ਟੀਮ ਕਰੇਗੀ ਪਹਿਲਾਂ ਬੱਲੇਬਾਜ਼ੀ

ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ): ਆਈਪੀਐਲ 2025 (IPL 2025) ਦਾ ਕੁਆਲੀਫਾਇਰ-1 ਅੱਜ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਹੋਣ ਜਾ ਰਿਹਾ ਹੈ। ਇਹ ਮੈਚ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਸਟੇਡੀਅਮ, ਮੁੱਲਾਂਪੁਰ ਵਿਖੇ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਬੰਗਲੌਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਕਿੰਗਜ਼ ਪਹਿਲਾ ਬੱਲੇਬਾਜ਼ੀ ਕਰੇਗੀ।
ਅੱਜ ਜਿੱਤਣ ਵਾਲੀ ਟੀਮ ਨੂੰ ਫਾਈਨਲ ਲਈ ਟਿਕਟ ਮਿਲੇਗੀ। ਜਦੋਂ ਕਿ, ਹਾਰਨ ਵਾਲੀ ਟੀਮ ਨੂੰ ਇੱਕ ਹੋਰ ਮੌਕਾ ਮਿਲੇਗਾ, ਉਹ ਕੁਆਲੀਫਾਇਰ-2 ਖੇਡੇਗੀ। ਕੁਆਲੀਫਾਇਰ-1 ਵਿੱਚ ਆਰਸੀਬੀ ਦੀ ਅਗਵਾਈ ਰਜਤ ਪਾਟੀਦਾਰ ਕਰ ਰਹੇ ਹਨ। ਉਨਾਂਨੇ ਦੱਸਿਆ ਕਿ ਇਸ ਮੈਚ ਵਿੱਚ ਜੋਸ਼ ਹੇਜ਼ਲਵੁੱਡ ਦੀ ਵਾਪਸੀ ਹੋਈ ਹੈ।
ਦੱਸ ਦਈਏ ਕਿ ਆਈਪੀਐਲ ਦੇ ਇਤਿਹਾਸ ਵਿੱਚ ਹੁਣ ਤੱਕ ਆਰਸੀਬੀ ਅਤੇ ਪੀਬੀਕੇਐਸ ਵਿਚਕਾਰ 35 ਮੈਚ ਖੇਡੇ ਜਾ ਚੁੱਕੇ ਹਨ। ਇਸ ਵਿੱਚ ਪੀਬੀਕੇਐਸ ਨੇ 18 ਮੈਚ ਜਿੱਤੇ ਹਨ ਅਤੇ ਆਰਸੀਬੀ ਨੇ 17 ਮੈਚ ਜਿੱਤੇ ਹਨ। ਦੋਵੇਂ ਟੀਮਾਂ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ, ਬੰਗਲੁਰੂ ਨੇ 7 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ।
ਜੇਕਰ ਮੌਸਮ ਦੀ ਗੱਲ ਕਰੀਏ ਤਾਂ ਦਿਨਭਰ ਚੰਡੀਗੜ੍ਹ ਵਿੱਚ ਮੌਸਮ ਬਹੁਤ ਗਰਮ ਰਿਹਾ। ਇੱਥੇ ਸਾਰਾ ਦਿਨ ਤੇਜ਼ ਧੁੱਪ ਰਹੀ। ਮੀਂਹ ਪੈਣ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ। ਹਵਾ ਦੀ ਗਤੀ 17 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਦੋਵਾਂ ਟੀਮਾਂ ਦੇ ਪਲੇਇੰਗ-11
ਪੰਜਾਬ ਕਿੰਗਜ਼: ਸ਼੍ਰੇਅਸ ਅਈਅਰ (ਕਪਤਾਨ), ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ, ਜੋਸ਼ ਇੰਗਲਿਸ (ਵਿਕਟਕੀਪਰ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਅਜ਼ਮਤੁੱਲਾ ਉਮਰਜ਼ਈ, ਹਰਪ੍ਰੀਤ ਬਰਾੜ, ਕਾਇਲ ਜੈਮੀਸਨ ਅਤੇ ਅਰਸ਼ਦੀਪ ਸਿੰਘ।
ਰਾਇਲ ਚੈਲੇਂਜਰਜ਼ ਬੰਗਲੌਰ: ਰਜਤ ਪਾਟੀਦਾਰ (ਕਪਤਾਨ), ਫਿਲ ਸਾਲਟ, ਵਿਰਾਟ ਕੋਹਲੀ, ਲਿਆਮ ਲਿਵਿੰਗਸਟੋਨ, ਮਯੰਕ ਅਗਰਵਾਲ, ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਸੀਫਰਟ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਯਸ਼ ਦਿਆਲ, ਜੋਸ਼ ਹੇਜ਼ਲਵੁੱਡ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























