IPL 2025 : ਸੀਜ਼ਨ 18 ‘ਚ ਪੰਜਾਬ ਨੂੰ ਮਿਲੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ 50 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ 18ਵੇਂ ਸੀਜ਼ਨ ਦਾ 18ਵਾਂ ਮੈਚ ਸ਼ਨੀਵਾਰ ਨੂੰ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਗਿਆ। ਜਿੱਥੇ ਰਾਜਸਥਾਨ ਨੇ ਪੰਜਾਬ ਕਿੰਗਜ਼ ਨੂੰ 50 ਦੌੜਾਂ ਨਾਲ ਹਰਾ ਦਿੱਤਾ। ਇਹ ਇਸ ਸੀਜ਼ਨ ਵਿੱਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ਹੈ।
ਪੰਜਾਬ ਕਿੰਗਜ਼ ਨੇ ਇੱਥੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ 20 ਓਵਰਾਂ ’ਚ ਚਾਰ ਵਿਕਟਾਂ ’ਤੇ 205 ਦੌੜਾਂ ਬਣਾਈਆਂ।
ਇਸ ਮਗਰੋਂ ਜਿੱਤ ਲਈ 206 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਕਿੰਗਜ਼ ਦੀ ਟੀਮ 20 ਓਵਰਾਂ ’ਚ 9 ਵਿਕਟਾਂ ਗੁਆ ਕੇ 155 ਦੌੜਾਂ ਹੀ ਬਣਾ ਸਕੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/