IPL 2025 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ
ਰਾਜਸਥਾਨ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਦਾ 32ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਜਾਵੇਗਾ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਮੈਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਦਿੱਲੀ ਕੈਪੀਟਲਜ਼ ਨੇ ਇਸ ਸੀਜ਼ਨ ਵਿੱਚ ਹੁਣ ਤੱਕ 5 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 4 ਜਿੱਤੇ ਹਨ ਅਤੇ ਟੀਮ 8 ਅੰਕਾਂ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ। ਜਦੋਂ ਕਿ ਰਾਜਸਥਾਨ ਰਾਇਲਜ਼ ਨੇ ਹੁਣ ਤੱਕ 6 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 2 ਮੈਚ ਜਿੱਤੇ ਹਨ ਅਤੇ ਉਹ 4 ਅੰਕਾਂ ਨਾਲ ਅੰਕ ਸੂਚੀ ਵਿੱਚ 8ਵੇਂ ਨੰਬਰ ‘ਤੇ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























