IPL 2025 : ਇੰਡੀਅਨ ਪ੍ਰੀਮੀਅਰ ਲੀਗ ਦੀ ਅੱਜ ਮੁੜ ਹੋਵੇਗੀ ਸ਼ੁਰੂਆਤ
ਚੰਡੀਗੜ੍ਹ, 17ਮਈ(ਵਿਸ਼ਵ ਵਾਰਤਾ) IPL 2025 : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ BCCI ਨੇ 9 ਮਈ ਨੂੰ IPL 2025 ਨੂੰ ਮੁਲਤਵੀ ਕਰ ਦਿੱਤਾ ਸੀ ਪਰ ਅੱਜ ਤੋਂ ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ ਦੀ ਮੁੜ ਤੋਂ ਸ਼ੁਰੂਆਤ ਹੋਣ ਜਾ ਰਹੀ ਹੈ।
https://x.com/IPL/status/1921972126946414619

IPL 2025 ਦਾ 58ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ (RCB) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਖੇਡਿਆ ਜਾਵੇਗਾ।

ਇਹ ਮੈਚ ਬੰਗਲੁਰੂ ਦੇ ਘਰੇਲੂ ਮੈਦਾਨ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਹਿਲੇ ਮੁਕਾਬਲੇ ਵਿੱਚ ਬੰਗਲੁਰੂ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
BIG NEWS : ਭਾਰਤ-ਪਾਕਿਸਤਾਨ ਤਣਾਅ ਵਿਚਾਲੇ BCCI ਦਾ ਵੱਡਾ ਫ਼ੈਸਲਾ ;IPL 2025 ਮੁਲਤਵੀ
























