IPL 2025 : ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ
ਜਾਣੋ, ਪੰਜਾਬ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ

ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਵਿੱਚ ਅੱਜ ਡਬਲ ਹੈਡਰ ਖੇਡਿਆ ਜਾ ਰਿਹਾ ਹੈ। ਦਿਨ ਦਾ ਪਹਿਲਾਂ ਮੈਚ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਹੋਣ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਰਾਜਸਥਾਨ ਨੇ ਪੰਜਾਬ ਨੂੰ 50 ਦੌੜਾਂ ਨਾਲ ਹਰਾਇਆ ਸੀ।
ਪੰਜਾਬ ਕਿੰਗਜ਼ ਨੇ ਹੁਣ ਤੱਕ 11 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਪੰਜਾਬ ਨੇ 7 ਜਿੱਤੇ ਹਨ ਅਤੇ ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਹੈ। ਟੀਮ ਨੂੰ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਲਈ 3 ਵਿੱਚੋਂ 2 ਮੈਚ ਜਿੱਤਣੇ ਪੈਣਗੇ।
ਇਸ ਤੋਂ ਇਲਾਵਾ ਰਾਜਸਥਾਨ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਟੀਮ ਨੇ ਇਸ ਸੀਜ਼ਨ ਵਿੱਚ ਹੁਣ ਤੱਕ 12 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 3 ਜਿੱਤੇ ਹਨ ਅਤੇ 6 ਅੰਕਾਂ ਨਾਲ ਅੰਕ ਸੂਚੀ ਵਿੱਚ 9ਵੇਂ ਸਥਾਨ ‘ਤੇ ਹਨ।
ਇਸ ਤੋਂ ਇਲਾਵਾ ਦਿਨ ਦੇ ਦੂਜੇ ਮੈਚ ਵਿੱਚ, ਦਿੱਲੀ ਕੈਪੀਟਲਜ਼ (ਡੀਸੀ) ਦਾ ਸਾਹਮਣਾ ਗੁਜਰਾਤ ਟਾਈਟਨਜ਼ (ਜੀਟੀ) ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























