IPL 2025 : ਦਿਨ ਦਾ ਪਹਿਲਾ ਮੁਕਾਬਲਾ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਜਾਰੀ
ਹੈਦਰਾਬਾਦ ਨੇ ਬਣਾਇਆ IPL ਇਤਿਹਾਸ ਵਿੱਚ ਦੂਜਾ ਸਭ ਤੋਂ ਵੱਡਾ ਸਕੋਰ ; ਈਸ਼ਾਨ ਕਿਸ਼ਨ ਨੇ ਜੜਿਆ ਸ਼ਾਨਦਾਰ ਸੈਂਕੜਾ
ਰਾਜਸਥਾਨ ਨੂੰ ਦਿੱਤਾ 287 ਦੌੜਾਂ ਦਾ ਟੀਚਾ
ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (Indian Premier League) ਦੇ 18ਵੇਂ ਸੀਜ਼ਨ ਦਾ ਪਹਿਲਾ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਅੱਜ ਖੇਡਿਆ ਜਾਵੇਗਾ। ਦਿਨ ਦਾ ਪਹਿਲਾ ਮੁਕਾਬਲਾ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਜਾਰੀ ਹੈ।

ਸਨਰਾਈਜ਼ਰਜ਼ ਹੈਦਰਾਬਾਦ ਨੇ ਆਈਪੀਐਲ-18 ਦੇ ਦੂਜੇ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ ਜਿੱਤਣ ਲਈ 287 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 6 ਵਿਕਟਾਂ ‘ਤੇ 286 ਦੌੜਾਂ ਬਣਾਈਆਂ। ਇਹ ਆਈਪੀਐਲ ਦੇ ਇਤਿਹਾਸ ਦਾ ਦੂਜਾ ਸਭ ਤੋਂ ਵੱਡਾ ਸਕੋਰ ਹੈ। ਹੈਦਰਾਬਾਦ ਦੇ ਕੋਲ ਸਭ ਤੋਂ ਵੱਧ ਸਕੋਰ (287 ਦੌੜਾਂ) ਦਾ ਰਿਕਾਰਡ ਹੈ। ਹੈਦਰਾਬਾਦ ਵੱਲੋਂ ਈਸ਼ਾਨ ਕਿਸ਼ਨ ਨੇ 106 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਟ੍ਰੈਵਿਸ ਹੈੱਡ ਨੇ 31 ਗੇਂਦਾਂ ‘ਤੇ 67 ਦੌੜਾਂ ਬਣਾਈਆਂ।
ਇਸ ਤੋਂ ਇਲਾਵਾ ਰਾਜਸਥਾਨ ਦੇ ਤੁਸ਼ਾਰ ਦੇਸ਼ਪਾਂਡੇ ਨੇ 3 ਵਿਕਟਾਂ ਲਈਆਂ। ਮਹਿਸ਼ ਤੀਕਸ਼ਾਨਾ ਨੇ 2 ਜਦਕਿ ਸੰਦੀਪ ਸ਼ਰਮਾ ਨੇ ਇੱਕ ਵਿਕਟ ਲਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























