IPL 2025 : ਚੇਨਈ ਸੁਪਰ ਕਿੰਗਜ਼ ਦੀ ਰੋਮਾਂਚਕ ਜਿੱਤ ; ਕੋਲਕਾਤਾ ਨਾਈਟ ਰਾਈਡਰਜ਼ ਨੂੰ 2 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 8ਮਈ(ਵਿਸ਼ਵ ਵਾਰਤਾ)IPL 2025 : ਇੰਡੀਅਨ ਪ੍ਰੀਮੀਅਰ ਲੀਗ-2025 ਦਾ 57ਵਾਂ ਮੈਚ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਗਿਆ।ਜਿੱਥੇ ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ‘ਤੇ 2 ਵਿਕਟਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ ਹੈ।
https://x.com/IPL/status/1920142325143024036
ਟੀਮ ਨੇ 180 ਦੌੜਾਂ ਦਾ ਟੀਚਾ 19.4 ਓਵਰਾਂ ਵਿੱਚ 8 ਵਿਕਟਾਂ ‘ਤੇ ਹਾਸਲ ਕਰ ਲਿਆ। ਕਪਤਾਨ ਐਮਐਸ ਧੋਨੀ 17 ਦੌੜਾਂ ਬਣਾ ਕੇ ਅਜੇਤੂ ਰਹੇ। ਡਿਵਾਲਡ ਬ੍ਰੇਵਿਸ ਨੇ 25 ਗੇਂਦਾਂ ਵਿੱਚ 52 ਦੌੜਾਂ ਅਤੇ ਸ਼ਿਵਮ ਦੂਬੇ ਨੇ 40 ਗੇਂਦਾਂ ਵਿੱਚ 45 ਦੌੜਾਂ ਬਣਾਈਆਂ। ਚੇਨਈ ਲਈ ਨੂਰ ਅਹਿਮਦ ਨੇ 4 ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਈਡਨ ਗਾਰਡਨ ਸਟੇਡੀਅਮ ਵਿੱਚ ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 179 ਦੌੜਾਂ ਬਣਾਈਆਂ।
ਕਪਤਾਨ ਅਜਿੰਕਿਆ ਰਹਾਣੇ ਨੇ 48 ਦੌੜਾਂ ਬਣਾਈਆਂ। ਆਂਦਰੇ ਰਸਲ ਨੇ 38 ਦੌੜਾਂ ਅਤੇ ਮਨੀਸ਼ ਪਾਂਡੇ ਨੇ ਅਜੇਤੂ 36 ਦੌੜਾਂ ਦਾ ਯੋਗਦਾਨ ਪਾਇਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/