IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ
ਚੰਡੀਗੜ੍ਹ, 26 ਮਈ(ਵਿਸ਼ਵ ਵਾਰਤਾ) ਆਈਪੀਐਲ 2026 ਸੀਜ਼ਨ ਦਾ ਪਹਿਲਾ ਕੁਆਲੀਫਾਇਰ ਮੈਚ ਅੱਜ(ਮੰਗਲਵਾਰ) ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਧਰਮਸ਼ਾਲਾ ਦੇ HPCA ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ਵਿੱਚ ਬੰਗਲੌਰ ਨੇ ਗੁਜਰਾਤ ਨੂੰ 92 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਇਸ ਜਿੱਤ ਦੇ ਨਾਲ ਰਾਇਲ ਚੈਲੇਂਜਰਜ਼ ਬੰਗਲੁਰੂ ਲਗਾਤਾਰ ਦੂਜੇ ਸੀਜ਼ਨ ਲਈ ਆਈਪੀਐਲ ਫਾਈਨਲ ਵਿੱਚ ਪਹੁੰਚ ਗਿਆ ਹੈ। ਅੱਜ ਇੱਥੇ ਖੇਡੇ ਗਏ ਮੁਕਾਬਲੇ ਵਿੱਚ ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰ.ਸੀ.ਬੀ. ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 254 ਦੌੜਾਂ ਬਣਾਈਆਂ। ਟੀਮ ਲਈ ਕਪਤਾਨ ਰਜਤ ਪਾਟੀਦਾਰ ਨੇ ਨਾਬਾਦ 93 ਰਨਾਂ ਦੀ ਪਾਰੀ ਖੇਡੀ। ਵਿਰਾਟ ਕੋਹਲੀ ਅਤੇ ਕਰੁਣਾਲ ਪੰਡਯਾ ਨੇ 43-43 ਦੌੜਾਂ ਦਾ ਯੋਗਦਾਨ ਪਾਇਆ। ਗੁਜਰਾਤ ਲਈ, ਕਾਗਿਸੋ ਰਬਾਡਾ ਅਤੇ ਜੇਸਨ ਹੋਲਡਰ ਨੇ 2-2 ਵਿਕਟਾਂ ਲਈਆਂ। ਜਵਾਬ ਵਿੱਚ, ਗੁਜਰਾਤ 19.3 ਓਵਰਾਂ ਵਿੱਚ 162 ਦੌੜਾਂ ‘ਤੇ ਆਲ ਆਊਟ ਹੋ ਗਿਆ।
ਗੁਜਰਾਤ ਹੁਣ ਐਲੀਮੀਨੇਟਰ ਮੈਚ ਦੇ ਜੇਤੂ ਵਿਰੁੱਧ ਕੁਆਲੀਫਾਇਰ 2 ਖੇਡੇਗਾ। ਐਲੀਮੀਨੇਟਰ ਬੁੱਧਵਾਰ ਨੂੰ ਨਿਊ ਚੰਡੀਗੜ੍ਹ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਜਾਣਾ ਹੈ।























