IPL 2026 DC vs MI : ਸੂਰਿਆਕੁਮਾਰ ਯਾਦਵ ਦਾ ਸ਼ਾਨਦਾਰ ਅਰਧ ਸੈਂਕੜਾ; ਮੁੰਬਈ ਨੇ ਦਿੱਲੀ ਨੂੰ ਦਿੱਤਾ ਇੰਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 4 ਅਪ੍ਰੈਲ (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਵਿੱਚ 8ਵਾਂ ਮੁਕਾਬਲਾ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਵਿਚਾਲੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਦਿੱਲੀ ਕੈਪੀਟਲਸ ਟੀਮ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਇੰਡੀਅਨਜ਼ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇਸ ਮੈਚ ਵਿੱਚ 20 ਓਵਰਾਂ ਵਿੱਚ 163 ਦੌੜਾਂ ਦੇ ਸਕੋਰ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ।

Photo by Surjeet Yadav / CREIMAS for IPL
MI ਲਈ ਸੂਰਿਆਕੁਮਾਰ ਯਾਦਵ ਨੇ ਅਰਧ ਸੈਂਕੜਾ (51) ਜੜਿਆ। ਉਨ੍ਹਾਂ ਤੋਂ ਇਲਾਵਾ ਰੋਹਿਤ ਸ਼ਰਮਾ ਨੇ 35, ਨਮਨ ਧੀਰ ਨੇ 28 ਅਤੇ ਮਿਸ਼ੇਲ ਸੈਂਟਨਰ ਨੇ ਨਾਬਾਦ 18 ਦੌੜਾਂ ਬਣਾਈਆਂ। DC ਲਈ ਮੁਕੇਸ਼ ਕੁਮਾਰ ਨੇ 2 ਵਿਕਟਾਂ ਲਈਆਂ। ਅਕਸ਼ਰ ਪਟੇਲ, ਲੁੰਗੀ ਐਨਗਿਡੀ, ਵਿਪਰਾਜ ਨਿਗਮ ਅਤੇ ਟੀ ਨਟਰਾਜਨ ਨੂੰ 1-1 ਵਿਕਟ ਮਿਲੀ।
ਦੱਸ ਦਈਏ ਕਿ ਮੁੰਬਈ ਇੰਡੀਅਨਜ਼ ਨੇ ਇਸ ਮੁਕਾਬਲੇ ਲਈ ਆਪਣੀ ਪਲੇਇੰਗ 11 ਵਿੱਚ ਕੁਝ ਬਦਲਾਅ ਕੀਤੇ ਹਨ, ਜਿਸ ਵਿੱਚ ਕਪਤਾਨੀ ਦੀ ਜ਼ਿੰਮੇਵਾਰੀ ਸੂਰਿਆਕੁਮਾਰ ਯਾਦਵ ਸੰਭਾਲ ਰਹੇ ਹਨ। ਦੂਜੇ ਪਾਸੇ, ਦਿੱਲੀ ਕੈਪੀਟਲਸ ਨੇ ਇਸ ਮੁਕਾਬਲੇ ਲਈ ਆਪਣੀ ਪਲੇਇੰਗ 11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























