IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss
– ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ
ਨਵੀ ਦਿੱਲੀ, 25 ਅਪ੍ਰੈਲ 2026 (ਵਿਸ਼ਵ ਵਾਰਤਾ)– ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 35ਵਾਂ ਲੀਗ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਵਿਚਾਲੇ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਮੈਚ ਵਿੱਚ ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਕਿੰਗਜ਼ ਦੀ ਟੀਮ ਇਸ ਮੈਚ ਵਿੱਚ ਪਹਿਲਾਂ ਗੇਂਦਬਾਜ਼ੀ ਕਰ ਰਹੀ ਹੈ।
ਦਿੱਲੀ ਕੈਪੀਟਲਜ਼ ਲਈ ਅਜੇ ਤੱਕ ਇਹ ਸੀਜ਼ਨ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੇ 6 ਮੈਚਾਂ ਵਿੱਚੋਂ ਤਿੰਨ ਵਿੱਚ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਤਿੰਨ ਮੈਚਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੂਜੇ ਪਾਸੇ ਜੇਕਰ ਪੰਜਾਬ ਕਿੰਗਜ਼ ਦੀ ਟੀਮ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵੱਲੋਂ ਕਾਫ਼ੀ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਪੰਜਾਬ ਕਿੰਗਜ਼ ਨੇ ਹੁਣ ਤੱਕ 6 ਮੈਚ ਖੇਡੇ ਹਨ ਜਿਨ੍ਹਾਂ ਵਿੱਚੋਂ 5 ਵਿੱਚ ਜਿੱਤ ਦਰਜ ਕੀਤੀ ਹੈ, ਜਦੋਂ ਕਿ ਇੱਕ ਮੁਕਾਬਲਾ ਬਾਰਿਸ਼ ਕਾਰਨ ਰੱਦ ਹੋ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























