IPL 2026 LSG vs CSK : ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ
– ਸੀਐਸਕੇ ਨੇ ਲਖਨਊ ਨੂੰ ਦਿੱਤਾ ਇਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 59ਵਾਂ ਲੀਗ ਮੁਕਾਬਲਾ ਲਖਨਊ ਦੇ ਇਕਾਨਾ ਕ੍ਰਿਕਟ ਸਟੇਡੀਅਮ ਵਿੱਚ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਦੀ ਟੀਮ ਵਿਚਕਾਰ ਖੇਡਿਆ ਜਾ ਰਿਹਾ ਹੈ, ਜਿਸ ਵਿੱਚ ਲਖਨਊ ਸੁਪਰ ਜਾਇੰਟਸ ਟੀਮ ਦੇ ਕਪਤਾਨ ਰਿਸ਼ਭ ਪੰਤ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸੀ.ਐਸ.ਕੇ. (CSK) ਨੇ ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 187 ਦੌੜਾਂ ਦਾ ਸਕੋਰ ਬਣਾਇਆ ਹੈ।
ਕਾਰਤਿਕ ਨੇ 42 ਗੇਂਦਾਂ ਵਿੱਚ 71 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ 6 ਚੌਕੇ ਅਤੇ 5 ਛੱਕੇ ਸ਼ਾਮਲ ਸਨ। ਉੱਥੇ ਹੀ ਬ੍ਰੇਵਿਸ ਨੇ 16 ਗੇਂਦਾਂ ਵਿੱਚ 25 ਦੌੜਾਂ ਬਣਾਈਆਂ। ਅਖੀਰ ਵਿੱਚ ਸ਼ਿਵਮ ਦੂਬੇ ਨੇ ਤੇਜ਼ ਬੱਲੇਬਾਜ਼ੀ ਕਰਦੇ ਹੋਏ 16 ਗੇਂਦਾਂ ਵਿੱਚ ਨਾਬਾਦ 32 ਦੌੜਾਂ ਬਣਾਈਆਂ, ਜਦਕਿ ਪ੍ਰਸ਼ਾਂਤ ਵੀਰ ਨੇ 13 ਦੌੜਾਂ ਦਾ ਯੋਗਦਾਨ ਪਾਇਆ।























