IPL 2026 LSG vs GT : ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ
– ਇਕਾਨਾ ਸਟੇਡੀਅਮ ‘ਚ ਗੁਜਰਾਤ ਟਾਈਟਨਸ ਦੇ ਗੇਂਦਬਾਜ਼ਾਂ ਦਾ ਦਬਦਬਾ
– ਲਖਨਊ ਨੇ ਦਿੱਤਾ ਇੰਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 12 ਅਪ੍ਰੈਲ (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 19ਵਾਂ ਲੀਗ ਮੁਕਾਬਲਾ ਲਖਨਊ ਦੇ ਇਕਾਨਾ ਕ੍ਰਿਕਟ ਸਟੇਡੀਅਮ ਵਿੱਚ ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਗੁਜਰਾਤ ਟਾਈਟਨਸ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।
ਇਸ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 164 ਦੌੜਾਂ ਦਾ ਸਕੋਰ ਬਣਾਇਆ ਹੈ। ਲਖਨਊ ਸੁਪਰ ਜਾਇੰਟਸ ਟੀਮ ਦੀ ਬੱਲੇਬਾਜ਼ੀ ਵਿੱਚ ਕੋਈ ਵੀ ਖਿਡਾਰੀ ਵੱਡੀ ਪਾਰੀ ਖੇਡਣ ਵਿੱਚ ਕਾਮਯਾਬ ਨਹੀਂ ਹੋ ਸਕਿਆ, ਜਿਸ ਵਿੱਚ ਏਡਨ ਮਾਰਕਰਮ ਨੇ ਸਭ ਤੋਂ ਵੱਧ 30 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਰਿਸ਼ਭ ਪੰਤ, ਅਬਦੁਲ ਸਮਦ ਅਤੇ ਮੁਕੁਲ ਚੌਧਰੀ ਨੇ 18-18 ਦੌੜਾਂ ਬਣਾਈਆਂ।
ਜੇਕਰ ਗੁਜਰਾਤ ਟਾਈਟਨਸ ਦੇ ਗੇਂਦਬਾਜ਼ਾਂ ਦੇ ਪ੍ਰਦਰਸ਼ਨ ‘ਤੇ ਨਜ਼ਰ ਮਾਰੀਏ ਤਾਂ ਪ੍ਰਸਿੱਧ ਕ੍ਰਿਸ਼ਨਾ ਨੇ ਸਭ ਤੋਂ ਵੱਧ 4 ਵਿਕਟਾਂ ਹਾਸਲ ਕੀਤੀਆਂ, ਜਦਕਿ ਅਸ਼ੋਕ ਸ਼ਰਮਾ ਨੇ 2 ਅਤੇ ਕਗੀਸੋ ਰਬਾਡਾ ਤੇ ਮੁਹੰਮਦ ਸਿਰਾਜ ਨੇ 1-1 ਵਿਕਟ ਝਟਕਾਈ।
ਲਖਨਊ ਸੁਪਰ ਜਾਇੰਟਸ (Lucknow Super Giants):
ਮਿਸ਼ੇਲ ਮਾਰਸ਼, ਐਡਨ ਮਾਰਕਰਮ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਆਯੂਸ਼ ਬਡੋਨੀ, ਨਿਕੋਲਸ ਪੂਰਨ, ਅਬਦੁਲ ਸਮਦ, ਮੁਕੁਲ ਚੌਧਰੀ, ਮੁਹੰਮਦ ਸ਼ਮੀ, ਆਵੇਸ਼ ਖਾਨ, ਦਿਗਵੇਸ਼ ਸਿੰਘ ਰਾਠੀ, ਪ੍ਰਿੰਸ ਯਾਦਵ।
ਗੁਜਰਾਤ ਟਾਈਟਨਸ (Gujarat Titans):
ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਗਲੇਨ ਫਿਲਿਪਸ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਕੈਗਿਸੋ ਰਬਾਡਾ, ਮੁਹੰਮਦ ਸਿਰਾਜ, ਅਸ਼ੋਕ ਸ਼ਰਮਾ, ਪ੍ਰਸਿੱਧ ਕ੍ਰਿਸ਼ਨਾ।























