IPL 2026 PBKS vs SRH: ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ
– SRH ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ
ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 17ਵਾਂ ਲੀਗ ਮੁਕਾਬਲਾ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਜਾਰੀ ਹੈ। ਇਸ ਮੈਚ ਵਿੱਚ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਪਹਿਲਾਂ ਬੱਲੇਬਾਜ਼ੀ ਕੀਤੀ।

ਹੈਦਰਾਬਾਦ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 219 ਦੌੜਾਂ ਬਣਾਈਆਂ ਹਨ। ਓਪਨਰ ਅਭਿਸ਼ੇਕ ਸ਼ਰਮਾ ਨੇ 28 ਗੇਂਦਾਂ ‘ਤੇ 74 ਦੌੜਾਂ ਦੀ ਪਾਰੀ ਖੇਡੀ। ਇਸ ਪਾਰੀ ਵਿੱਚ 5 ਚੌਕੇ ਅਤੇ 8 ਛੱਕੇ ਸ਼ਾਮਲ ਸਨ।ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 220 ਦੌੜਾਂ ਦਾ ਟਾਰਗੇਟ ਦਿੱਤਾ ਹੈ। ਹੈਦਰਾਬਾਦ ਦੀ ਤਰਫੋਂ ਇਸ ਮੈਚ ਵਿੱਚ ਟ੍ਰੈਵਿਸ ਹੈੱਡ ਨੇ 38 ਅਤੇ ਹੇਨਰਿਕ ਕਲਾਸੇਨ ਨੇ 39 ਦੌੜਾਂ ਦੀ ਪਾਰੀ ਖੇਡੀ। ਪੰਜਾਬ ਕਿੰਗਜ਼ ਦੇ ਸ਼ਸ਼ਾਂਕ ਸਿੰਘ ਅਤੇ ਅਰਸ਼ਦੀਪ ਸਿੰਘ ਨੇ 2-2 ਵਿਕਟਾਂ ਹਾਸਲ ਕੀਤੀਆਂ, ਜਦਕਿ ਜੇਵੀਅਰ ਬਾਰਟਲੇਟ ਨੇ ਇੱਕ ਵਿਕਟ ਆਪਣੇ ਨਾਮ ਕੀਤੀ।
ਦੱਸ ਦਈਏ ਕਿ ਦੋਵਾਂ ਟੀਮਾਂ ਨੇ ਹੁਣ ਤੱਕ ਇਸ ਸੀਜ਼ਨ ਵਿੱਚ 3-3 ਮੁਕਾਬਲੇ ਖੇਡੇ ਹਨ, ਜਿਸ ਵਿੱਚ ਪੰਜਾਬ ਕਿੰਗਜ਼ ਦਾ ਪ੍ਰਦਰਸ਼ਨ ਕਾਫ਼ੀ ਬਿਹਤਰ ਦੇਖਣ ਨੂੰ ਮਿਲਿਆ ਹੈ। ਸ਼੍ਰੇਅਸ ਅਈਅਰ ਦੀ ਕਪਤਾਨੀ ਵਿੱਚ ਖੇਡ ਰਹੀ ਪੰਜਾਬ ਕਿੰਗਜ਼ ਨੇ 3 ਵਿੱਚੋਂ ਦੋ ਮੁਕਾਬਲਿਆਂ ਵਿੱਚ ਜਿੱਤ ਹਾਸਲ ਕੀਤੀ ਹੈ, ਜਦਕਿ ਇੱਕ ਮੈਚ ਮੀਂਹ ਕਾਰਨ ਰੱਦ ਰਿਹਾ ਹੈ। ਉੱਥੇ ਹੀ ਜੇਕਰ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਬਾਰੇ ਗੱਲ ਕੀਤੀ ਜਾਵੇ, ਤਾਂ ਉਨ੍ਹਾਂ ਨੇ ਤਿੰਨ ਮੈਚਾਂ ਵਿੱਚੋਂ ਸਿਰਫ਼ ਇੱਕ ਮੁਕਾਬਲਾ ਆਪਣੇ ਨਾਮ ਕੀਤਾ ਹੈ ਅਤੇ ਦੋ ਮੈਚਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ਵਿੱਚ ਉਨ੍ਹਾਂ ਲਈ ਇਹ ਮੁਕਾਬਲਾ ਕਾਫ਼ੀ ਅਹਿਮ ਰਹਿਣ ਵਾਲਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























