IPL 2026 RCB vs CSK: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss
ਨਵੀ ਦਿੱਲੀ, 4 ਅਪ੍ਰੈਲ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ 11ਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਕਾਰ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ RCB ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। CSK ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਦੱਸਿਆ ਕਿ ਐਮਐਸ ਧੋਨੀ ਅਤੇ ਡੇਵਾਲਡ ਬ੍ਰੇਵਿਸ ਅੱਜ ਵੀ ਨਹੀਂ ਖੇਡ ਰਹੇ ਹਨ। ਦੋਵੇਂ ਰਿਕਵਰੀ ਕਰ ਰਹੇ ਹਨ। CSK ਅਤੇ RCB ਦੋਵਾਂ ਨੇ ਹੀ ਆਪਣੀ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ।























