IPL ਦੇ 19ਵੇਂ ਸੀਜ਼ਨ ਦਾ ਆਗਾਜ਼ ; ਆਰਸੀਬੀ ਨੇ ਜਿੱਤਿਆ ਟਾਸ
ਨਵੀ ਦਿੱਲੀ, 28 ਮਾਰਚ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ ਪਹਿਲਾ ਮੁਕਾਬਲਾ ਡਿਫੈਂਡਿੰਗ ਚੈਂਪੀਅਨ ਰੌਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਾਲੇ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਆਰ.ਸੀ.ਬੀ. ਟੀਮ ਦੇ ਕਪਤਾਨ ਰਜਤ ਪਾਟੀਦਾਰ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਆਰ.ਸੀ.ਬੀ. ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਆਈ.ਪੀ.ਐਲ. ਵਿੱਚ ‘ਹੈੱਡ ਟੂ ਹੈੱਡ’ ਰਿਕਾਰਡ ਦੀ ਗੱਲ ਕੀਤੀ ਜਾਵੇ ਤਾਂ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 26 ਮੁਕਾਬਲੇ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਜਿੱਥੇ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ 14 ਮੈਚ ਜਿੱਤਣ ਵਿੱਚ ਸਫਲ ਰਹੀ ਹੈ, ਉੱਥੇ ਹੀ ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ 11 ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇੱਕ ਮੁਕਾਬਲਾ ਰੱਦ ਰਿਹਾ ਹੈ।
ਉੱਥੇ ਹੀ, ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 8 ਮੁਕਾਬਲੇ ਹੋਏ ਹਨ, ਜਿਨ੍ਹਾਂ ਵਿੱਚੋਂ ਆਰ.ਸੀ.ਬੀ. ਦੀ ਟੀਮ ਨੇ 5 ਮੈਚ ਜਿੱਤੇ ਹਨ, ਜਦਕਿ ਸਨਰਾਈਜ਼ਰਜ਼ ਹੈਦਰਾਬਾਦ ਨੇ 3 ਮੁਕਾਬਲੇ ਜਿੱਤੇ ਹਨ।
ਦੋਵਾਂ ਟੀਮਾਂ ਦੀ ਪਲੇਇੰਗ-11
ਸਨਰਾਈਜ਼ਰਜ਼ ਹੈਦਰਾਬਾਦ: ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (ਵਿਕਟਕੀਪਰ ਅਤੇ ਕਪਤਾਨ), ਹੇਨਰਿਕ ਕਲਾਸਨ, ਅਨੀਕੇਤ ਵਰਮਾ, ਨਿਤੀਸ਼ ਕੁਮਾਰ ਰੈੱਡੀ, ਸਲਿਲ ਅਰੋੜਾ, ਹਰਸ਼ ਦੂਬੇ, ਹਰਸ਼ਲ ਪਟੇਲ, ਜੈਦੇਵ ਉਨਾਦਕਟ, ਈਸ਼ਾਨ ਮਲਿੰਗਾ।
ਰੌਇਲ ਚੈਲੇਂਜਰਜ਼ ਬੈਂਗਲੁਰੂ: ਵਿਰਾਟ ਕੋਹਲੀ, ਫਿਲਿਪ ਸਾਲਟ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਰੋਮਾਰੀਓ ਸ਼ੈਫਰਡ, ਕਰੁਣਾਲ ਪਾਂਡਿਆ, ਭੁਵਨੇਸ਼ਵਰ ਕੁਮਾਰ, ਅਭਿਨੰਦਨ ਸਿੰਘ, ਜੈਕਬ ਡਫੀ, ਸੁਯਸ਼ ਸ਼ਰਮਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























