IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ
– ਪਲੇਅ-ਆਫ਼ ‘ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ RCB
ਨਵੀ ਦਿੱਲੀ , 17 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 61ਵਾਂ ਲੀਗ ਮੁਕਾਬਲਾ ਧਰਮਸ਼ਾਲਾ ਦੇ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਗਿਆ, ਜਿਸ ਨੂੰ ਆਰਸੀਬੀ 23 ਦੌੜਾਂ ਨਾਲ ਆਪਣੇ ਨਾਮ ਕਰਨ ਵਿੱਚ ਕਾਮਯਾਬ ਰਹੀ ਹੈ। ਇਸ ਦੇ ਨਾਲ ਹੀ ਉਹ ਪਲੇਅ-ਆਫ਼ ਵਿੱਚ ਵੀ ਆਪਣੀ ਥਾਂ ਪੱਕੀ ਕਰਨ ਵਿੱਚ ਸਫ਼ਲ ਹੋ ਗਈ ਹੈ।
ਇਸ ਮੈਚ ਵਿੱਚ ਪੰਜਾਬ ਕਿੰਗਜ਼ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਬਾਅਦ ਆਰਸੀਬੀ ਵੱਲੋਂ ਸ਼ਾਨਦਾਰ ਬੱਲੇਬਾਜ਼ੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ, ਜਿਸ ਵਿੱਚ ਉਨ੍ਹਾਂ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 222 ਦੌੜਾਂ ਦਾ ਸਕੋਰ ਬਣਾਇਆ। ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਪੰਜਾਬ ਦੀ ਟੀਮ 8 ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 199 ਦੌੜਾਂ ਹੀ ਬਣਾ ਸਕੀ।























