IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ
– ਜੁਰੇਲ ਅਤੇ ਪਰਾਗ ਨੇ ਲਗਾਏ ਅਰਧ-ਸੈਂਕੜੇ; ਦਿੱਲੀ ਨੂੰ ਜਿੱਤ ਲਈ ਇੰਨੀਆਂ ਦੌੜਾਂ ਦੀ ਲੋੜ
ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 62ਵਾਂ ਲੀਗ ਮੁਕਾਬਲਾ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਸ ਅਤੇ ਰਾਜਸਥਾਨ ਰਾਇਲਜ਼ ਦੀ ਟੀਮ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਦਿੱਲੀ ਕੈਪੀਟਲਸ ਟੀਮ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਸ ਖ਼ਿਲਾਫ਼ ਮੈਚ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 193 ਦੌੜਾਂ ਦਾ ਸਕੋਰ ਬਣਾਇਆ ਹੈ। ਇਸ ਤਰਾਂ ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਸ ਨੂੰ 194 ਦੌੜਾਂ ਦਾ ਟਾਰਗੇਟ ਦਿੱਤਾ ਹੈ।
ਰਾਜਸਥਾਨ ਲਈ ਧਰੁਵ ਜੁਰੇਲ ਅਤੇ ਰਿਆਨ ਪਰਾਗ ਨੇ ਅਰਧ-ਸੈਂਕੜੇ ਲਗਾਏ। ਜੁਰੇਲ ਨੇ 40 ਗੇਂਦਾਂ ‘ਤੇ 53 ਅਤੇ ਪਰਾਗ ਨੇ 26 ਗੇਂਦਾਂ ‘ਤੇ 51 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਵੈਭਵ ਸੂਰਿਆਵੰਸ਼ੀ ਨੇ 21 ਗੇਂਦਾਂ ‘ਤੇ 46 ਦੌੜਾਂ ਦੀ ਪਾਰੀ ਖੇਡੀ। ਦਿੱਲੀ ਵੱਲੋਂ ਗੇਂਦਬਾਜ਼ੀ ਕਰਦੇ ਹੋਏ ਮਿਚੇਲ ਸਟਾਰਕ ਨੇ 4 ਵਿਕਟਾਂ ਝਟਕਾਈਆਂ, ਜਦਕਿ ਲੁੰਗੀ ਐਨਗਿਡੀ ਅਤੇ ਮਾਧਵ ਤਿਵਾਰੀ ਨੇ 2-2 ਵਿਕਟਾਂ ਹਾਸਲ ਕੀਤੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























