IPL Qualifier 2 GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss; ਜਾਣੋ ਕੀ ਲਿਆ ਫੈਸਲਾ
ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – IPL 2026 ਦਾ ਦੂਜਾ ਕੁਆਲੀਫਾਇਰ ਮੈਚ ਗੁਜਰਾਤ ਟਾਈਟਨਸ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਲਿਆ ਹੈ ਅਤੇ
ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰਾਜਸਥਾਨ ਰਾਇਲਜ਼ ਨੇ ਆਪਣੀ ਪਲੇਇੰਗ XI ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਉੱਥੇ ਹੀ ਗੁਜਰਾਤ ਦੀ ਪਲੇਇੰਗ XI ਵਿੱਚ ਇੱਕ ਬਦਲਾਅ ਹੋਇਆ ਹੈ।
ਦੱਸ ਦਈਏ ਕਿ ਇਸ ਮੈਚ ਨੂੰ ਜਿੱਤਣ ਵਾਲੀ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ, ਜਦਕਿ ਹਾਰਨ ਵਾਲੀ ਟੀਮ ਦਾ ਸਫ਼ਰ ਇੱਥੇ ਹੀ ਖ਼ਤਮ ਹੋ ਜਾਵੇਗਾ। ਜਿਹੜੀ ਵੀ ਟੀਮ ਇਸ ਮੁਕਾਬਲੇ ਨੂੰ ਜਿੱਤੇਗੀ, ਉਹ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਫਾਈਨਲ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਦਾ ਸਾਹਮਣਾ ਕਰੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























