IPS ਅਧਿਕਾਰੀ ਐਸ ਕੇ ਅਸਥਾਨਾ ਹਸਪਤਾਲ ‘ਚ ਦਾਖ਼ਲ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ , 13 ਦਸੰਬਰ(ਵਿਸ਼ਵ ਵਾਰਤਾ)-ਸੀਨੀਅਰ ਆਈਪੀਐੱਸ ਅਧਿਕਾਰੀ ਅਤੇ ਪੰਜਾਬ ਪੁਲੀਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਐਸ ਕੇ ਅਸਥਾਨਾ ਜੋ ਕਿ ਦੋ ਦਿਨ ਪਹਿਲਾਂ ਮੈਡੀਕਲ ਛੁੱਟੀ ਤੇ ਚਲੇ ਗਏ ਸਨ ਅਤੇ ਉਨ੍ਹਾਂ ਦੀ ਮੈਡੀਕਲ ਛੁੱਟੀ ਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਭੂਚਾਲ ਆ ਗਿਆ ਹੈ। ਬੀਤੀ ਅੱਧੀ ਰਾਤ ਨੂੰ ਐਸ ਕੇ ਅਸਥਾਨਾ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਦਾਖ਼ਲ ਹੋ ਗਏ ਹਨ। ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਹੈ। ਸੂਤਰ ਦੱਸਦੇ ਹਨ ਕਿ ਉਨ੍ਹਾਂ ਪੰਜਾਬ ਸਰਕਾਰ ਦਾ ਕਈ ਬੰਦ ਪਏ ਮਾਮਲਿਆਂ ਨੂੰ ਦੁਬਾਰਾ ਚੁੱਕਣ ਅਤੇ ਮੁਕੱਦਮੇ ਦਰਜ ਕਰਨ ਦਾ ਪ੍ਰੇਸ਼ਰ ਸੀ। ਇਸ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੀ ਮੀਡੀਆ ਰਾਹੀਂ ਪੰਜਾਬ ਸਰਕਾਰ ਤੇ ਦੋਸ਼ ਲਾ ਚੁੱਕੇ ਹਨ ਕਿ ਉਨ੍ਹਾਂ ਵਿਰੁੱਧ ਪੰਜਾਬ ਸਰਕਾਰ ਝੂਠੇ ਮੁਕੱਦਮੇ ਦਰਜ ਕਰਵਾਉਣਾ ਚਾਹੁੰਦੀ ਹੈ ।