Iran ਸੁਪਰੀਮ ਲੀਡਰ ਖਾਮੇਨੇਈ ਦੀ ਮੌਤ ‘ਤੇ ਰੂਸੀ ਰਾਸ਼ਟਰਪਤੀ ਪੁਤਿਨ ਦਾ ਵੱਡਾ ਬਿਆਨ ਆਇਆ ਸਾਹਮਣੇ
– ਪੜ੍ਹੋ ਕੀ ਕਿਹਾ
ਨਵੀ ਦਿੱਲੀ, 1 ਮਾਰਚ 2026 ( ਵਿਸ਼ਵ ਵਾਰਤਾ ) : ਇਜ਼ਰਾਈਲ ਅਤੇ ਅਮਰੀਕਾ ਦੇ ਹਮਲਿਆਂ ਵਿੱਚ ਈਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ ਦੀ ਮੌਤ ਹੋ ਗਈ। ਇੰਨ੍ਹਾ ਹੀ ਨਹੀਂ ਇਸ ਹਮਲੇ ਵਿੱਚ ਅਲੀ ਖਾਮੇਨੇਈ ਦੀ ਧੀ, ਪੋਤੀ, ਨੂੰਹ ਅਤੇ ਜਵਾਈ ਵੀ ਮਾਰੇ ਗਏ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਰਾਨ ਦੇ ਸਰਵਉੱਚ ਨੇਤਾ ਦੀ ਮੌਤ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪੁਤਿਨ ਨੇ ਈਰਾਨ ਦੇ ਸੁਪਰੀਮ ਲੀਡਰ ਦੀ ਮੌਤ ਨੂੰ ਹੱਤਿਆ ਕਰ ਦਿੰਦਿਆਂ ‘ਮਨੁੱਖੀ ਨੈਤਿਕਤਾ ਅਤੇ ਅੰਤਰਰਾਸ਼ਟਰੀ ਕਾਨੂੰਨ ਦੇ ਸਾਰੇ ਮਾਪਦੰਡਾਂ’ ਦੀ ਸ਼ਰੇਆਮ ਉਲੰਘਣਾ ਦੱਸਿਆ ਹੈ।
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜੇਸ਼ਕੀਅਨ ਨੂੰ ਭੇਜੇ ਇੱਕ ਸੰਦੇਸ਼ ਵਿੱਚ ਕਿਹਾ, “ਇਸਲਾਮੀ ਗਣਰਾਜ ਈਰਾਨ ਦੇ ਸੁਪਰੀਮ ਲੀਡਰ ਦੀ ਹੱਤਿਆ ‘ਤੇ ਮੇਰੀ ਡੂੰਘੀ ਹਮਦਰਦੀ ਸਵੀਕਾਰ ਕਰੋ। ਇਹ ਮਨੁੱਖੀ ਨੈਤਿਕਤਾ ਅਤੇ ਅੰਤਰਰਾਸ਼ਟਰੀ ਕਾਨੂੰਨ ਦੇ ਸਾਰੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਹੈ।”
ਇਹ ਸੰਦੇਸ਼ ਕ੍ਰੇਮਲਿਨ (ਰੂਸੀ ਰਾਸ਼ਟਰਪਤੀ ਭਵਨ) ਵੱਲੋਂ ਜਾਰੀ ਕੀਤਾ ਗਿਆ ਹੈ। ਪੁਤਿਨ ਨੇ ਅੱਗੇ ਕਿਹਾ ਕਿ ਰੂਸ ਵਿੱਚ ਖਾਮੇਨੇਈ ਨੂੰ ਇੱਕ ਮਹਾਨ ਆਗੂ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੂਸ ਅਤੇ ਈਰਾਨ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖਾਮੇਨੇਈ ਦਾ ਅਹਿਮ ਯੋਗਦਾਨ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























