Iran ਤਣਾਅ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਮੁੱਖ ਮੰਤਰੀਆਂ ਨਾਲ ਸੱਦੀ ਅਹਿਮ Meeting
ਨਵੀ ਦਿੱਲੀ, 26 ਮਾਰਚ 2026 (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ 27 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਸ ਵਿੱਚ ਈਰਾਨ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ‘ਤੇ ਚਰਚਾ ਹੋ ਸਕਦੀ ਹੈ। ਚੋਣਾਂ ਵਾਲੇ ਰਾਜਾਂ ਦੇ ਮੁੱਖ ਮੰਤਰੀ ਚੋਣ ਜ਼ਾਬਤੇ ਕਾਰਨ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ। ਇਨ੍ਹਾਂ ਰਾਜਾਂ ਦੇ ਮੁੱਖ ਸਕੱਤਰਾਂ ਲਈ ਇੱਕ ਵੱਖਰੀ ਮੀਟਿੰਗ ਹੋਵੇਗੀ, ਜੋ ਕੈਬਨਿਟ ਸਕੱਤਰੇਤ ਰਾਹੀਂ ਕੀਤੀ ਜਾਵੇਗੀ।
ਦੱਸ ਦਈਏ ਕਿ ਈਰਾਨ ਯੁੱਧ ਦੇ ਵਧਦੇ ਸੰਕਟ ‘ਤੇ ਆਪਣੇ ਰਾਜ ਸਭਾ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਸਾਰੀਆਂ ਪਾਰਟੀਆਂ ਨੂੰ ਏਕਤਾ ਦੀ ਅਪੀਲ ਕੀਤੀ। ਪੀਐਮ ਮੋਦੀ ਨੇ 24 ਮਾਰਚ ਨੂੰ ਰਾਜ ਸਭਾ ਵਿੱਚ ਕਿਹਾ ਸੀ ਕਿ ਜੇਕਰ ਅਮਰੀਕਾ-ਇਜ਼ਰਾਈਲ ਦੀ ਈਰਾਨ ਨਾਲ ਜੰਗ ਜਾਰੀ ਰਹੀ ਤਾਂ ਇਸ ਦੇ ਮਾੜੇ ਨਤੀਜੇ ਨਿਕਲਣਗੇ। ਆਉਣ ਵਾਲਾ ਸਮਾਂ ਦੇਸ਼ ਦੀ ਸਭ ਤੋਂ ਵੱਡੀ ਪ੍ਰੀਖਿਆ ਲੈਣ ਵਾਲਾ ਹੈ। ਇਸ ਵਿੱਚ ਰਾਜਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਸਾਨੂੰ ‘ਟੀਮ ਇੰਡੀਆ’ ਵਜੋਂ ਕੰਮ ਕਰਨਾ ਹੋਵੇਗਾ।
ਦੂਜੇ ਪਾਸੇ, ਸਰਕਾਰ ਨੇ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਕਿੱਲਤ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੁਨੀਆ ਵਿੱਚ ਜੋ ਮਰਜ਼ੀ ਹੋ ਜਾਵੇ, ਭਾਰਤ ਕੋਲ ਲੋੜੀਂਦਾ ਕੱਚਾ ਤੇਲ ਅਤੇ ਤੇਲ ਭੰਡਾਰ ਮੌਜੂਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























