Iran ਜੰਗ ਵਿਚਾਲੇ ਰਾਸ਼ਟਰਪਤੀ ਟਰੰਪ ਦਾ ਵੱਡਾ ਬਿਆਨ; ਨਵੇਂ ਫੈਸਲੇ ਨਾਲ ਤਣਾਅ ਘੱਟਣ ਦੀ ਉਮੀਦ!
ਅਮਰੀਕਾ, 23 ਮਾਰਚ (ਵਿਸ਼ਵ ਵਾਰਤਾ): ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦੇ ਵਿਚਕਾਰ ਅਮਰੀਕਾ ਅਤੇ ਈਰਾਨ ਵਿਚਾਲੇ ਟਕਰਾਅ ਇੱਕ ਨਵੇਂ ਮੋੜ ‘ਤੇ ਪਹੁੰਚ ਗਿਆ ਹੈ। ਹਾਲ ਹੀ ਵਿੱਚ ਟਰੰਪ ਨੇ ਈਰਾਨ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਸਨੇ 48 ਘੰਟਿਆਂ ਦੇ ਅੰਦਰ ਹੋਰਮੁਜ਼ ਜਲਡਮਰੂ ਨਹੀਂ ਖੋਲ੍ਹਿਆ, ਤਾਂ ਅਮਰੀਕਾ ਉਸਦੇ ਊਰਜਾ ਬੁਨਿਆਦੀ ਢਾਂਚੇ, ਖਾਸ ਕਰਕੇ ਪਾਵਰ ਪਲਾਂਟਾਂ ‘ਤੇ ਹਮਲਾ ਕਰੇਗਾ। ਹਾਲਾਂਕਿ, 48 ਘੰਟਿਆਂ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ, ਟਰੰਪ ਨੇ ਉਸ ਅਲਟੀਮੇਟਮ ਤੋਂ ਪਲਟੀ ਮਾਰ ਦਿੱਤੀ ਹੈ।

ਟਰੰਪ ਨੇ ਹੁਣ ਈਰਾਨ ਨੂੰ ਹੋਰਮੁਜ਼ ਜਲਡਮਰੂ ਖੋਲ੍ਹਣ ਲਈ ਦਿੱਤੀ ਗਈ ਸਮਾਂ-ਸੀਮਾ ‘ਤੇ ਬ੍ਰੇਕ ਲਗਾ ਦਿੱਤੀ ਹੈ ਅਤੇ ਇਸ ਨੂੰ ਅਗਲੇ ਪੰਜ ਦਿਨਾਂ ਲਈ ਵਧਾ ਦਿੱਤਾ ਹੈ। ਯਾਨੀ ਅਮਰੀਕਾ ਨੇ ਫਿਲਹਾਲ ਈਰਾਨ ਦੇ ਬਿਜਲੀ ਪਲਾਂਟਾਂ ‘ਤੇ ਹਮਲੇ ਦੀ ਯੋਜਨਾ ਨੂੰ 5 ਦਿਨਾਂ ਲਈ ਟਾਲ ਦਿੱਤਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਪਾਵਰ ਪਲਾਂਟਾਂ ਅਤੇ ਐਨਰਜੀ ਇਨਫਰਾਸਟ੍ਰਕਚਰਤੇ ਹੋਣ ਵਾਲੇ ਹਮਲਿਆਂ ਨੂੰ ਫਿਲਹਾਲ ਟਾਲ ਦਿੱਤਾ ਹੈ। ਟਰੰਪ ਨੇ ਕਿਹਾ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਪਿਛਲੇ ਦੋ ਦਿਨਾਂ ਤੋਂ ਚੱਲੀ ਗੱਲਬਾਤ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਾਵਰ ਪਲਾਂਟਾਂ ਅਤੇ ਐਨਰਜੀ ਇਨਫਰਾਸਟ੍ਰਕਚਰ ‘ਤੇ ਸਾਰੇ ਫੌਜੀ ਹਮਲਿਆਂ ਨੂੰ 5 ਦਿਨਾਂ ਲਈ ਰੋਕ ਦਿੱਤਾ ਜਾਵੇ। ਟਰੰਪ ਨੇ ਕਿਹਾ ਕਿ ਜੇਕਰ ਗੱਲਬਾਤ ਸਫਲ ਰਹਿੰਦੀ ਹੈ, ਤਾਂ ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਵੱਡਾ ਕਦਮ ਸਾਬਤ ਹੋ ਸਕਦਾ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























