Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ
ਨਵੀ ਦਿੱਲੀ, 24 ਅਪ੍ਰੈਲ 2026 (ਵਿਸ਼ਵ ਵਾਰਤਾ) – ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਇਸਲਾਮਾਬਾਦ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ ਉੱਥੇ ਪਹੁੰਚ ਕੇ ਪਾਕਿਸਤਾਨੀ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਇਸ ਬੈਠਕ ਨੂੰ ਅਮਰੀਕਾ ਅਤੇ ਈਰਾਨ ਵਿਚਾਲੇ ਸੰਭਾਵੀ ਗੱਲਬਾਤ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਅਰਾਘਚੀ ਨੇ ਅੱਜ ਦੁਪਹਿਰ ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਅਤੇ ਵਿਦੇਸ਼ ਮੰਤਰੀ ਮੁਹੰਮਦ ਇਸਹਾਕ ਡਾਰ ਨਾਲ ਵੱਖ-ਵੱਖ ਗੱਲਬਾਤ ਕੀਤੀ। ਇਸ ਵਿੱਚ ਅਮਰੀਕਾ ਅਤੇ ਈਰਾਨ ਵਿਚਾਲੇ ਸੀਜ਼ਫਾਇਰ (ਜੰਗਬੰਦੀ) ਬਣਾਈ ਰੱਖਣ ‘ਤੇ ਚਰਚਾ ਹੋਈ। ਪਾਕਿਸਤਾਨ ਇਸ ਪੂਰੇ ਮਾਮਲੇ ਵਿੱਚ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਹੈ ਅਤੇ ਉਸ ਨੂੰ ਉਮੀਦ ਹੈ ਕਿ ਇਸ ਬੈਠਕ ਤੋਂ ਬਾਅਦ ਅਮਰੀਕਾ ਅਤੇ ਈਰਾਨ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਦਾ ਰਸਤਾ ਖੁੱਲ੍ਹ ਸਕਦਾ ਹੈ। ਫਿਲਹਾਲ ਇਸ ਪੂਰੇ ਮਾਮਲੇ ‘ਤੇ ਅਮਰੀਕਾ ਅਤੇ ਈਰਾਨ ਦੋਵਾਂ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























