Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ
– US ਨਾਲ ਗੱਲਬਾਤ ਲਈ ਤਿਆਰ ਹੋਇਆ ਇਰਾਨ ?
ਪਾਕਿਸਤਾਨ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਇੱਕ ਵਾਰ ਫਿਰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਪਹੁੰਚ ਗਏ ਹਨ। ਇਹ ਦੋ ਦਿਨਾਂ ਵਿੱਚ ਉਨ੍ਹਾਂ ਦਾ ਦੂਜਾ ਦੌਰਾ ਹੈ। ਇਸ ਦੌਰਾਨ ਉਹ ਪਾਕਿਸਤਾਨੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਇਸਲਾਮਾਬਾਦ ਵਿੱਚ ਥੋੜ੍ਹੀ ਦੇਰ ਰੁਕਣ ਤੋਂ ਬਾਅਦ ਅਰਾਘਚੀ ਰੂਸ ਲਈ ਰਵਾਨਾ ਹੋ ਜਾਣਗੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਨੀਵਾਰ ਨੂੰ ਇਸਲਾਮਾਬਾਦ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਆਰਮੀ ਚੀਫ਼ ਆਸਿਮ ਮੁਨੀਰ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਇਰਾਨ ਦੀਆਂ ਸ਼ਰਤਾਂ ਅਤੇ ਅਮਰੀਕਾ ਦੀਆਂ ਮੰਗਾਂ ‘ਤੇ ਆਪਣੀਆਂ ਇਤਰਾਜ਼ ਪਾਕਿਸਤਾਨ ਨੂੰ ਸੌਂਪੇ ਸਨ।
ਇਰਾਨ ਨੇ ਸਾਫ਼ ਕਰ ਦਿੱਤਾ ਸੀ ਕਿ ਉਹ ਅਮਰੀਕਾ ਨਾਲ ਸਿੱਧੀ ਗੱਲਬਾਤ ਨਹੀਂ ਕਰੇਗਾ ਅਤੇ ਆਪਣੀ ਗੱਲ ਪਾਕਿਸਤਾਨ ਰਾਹੀਂ ਹੀ ਪਹੁੰਚਾਏਗਾ। ਅਰਾਘਚੀ ਸ਼ਨੀਵਾਰ ਸ਼ਾਮ ਨੂੰ ਓਮਾਨ ਲਈ ਰਵਾਨਾ ਹੋ ਗਏ ਸਨ। ਉਨ੍ਹਾਂ ਨੇ ਅੱਜ ਓਮਾਨ ਦੇ ਸੁਲਤਾਨ ਤਾਰਿਕ ਬਿਨ ਹੈਥਮ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜੰਗ ਅਤੇ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ‘ਤੇ ਚਰਚਾ ਹੋਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























