Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ
– ਭਾਰਤੀਆਂ ਦੀ ਮਦਦ ਲਈ ਬਣਾਇਆ ਕੰਟਰੋਲ ਰੂਮ
– ਹੈਲਪਲਾਈਨ ਨੰਬਰ ਵੀ ਕੀਤੇ ਜਾਰੀ
ਨਵੀ ਦਿੱਲੀ, 4 ਮਾਰਚ (ਵਿਸ਼ਵ ਵਾਰਤਾ): ਅਮਰੀਕਾ , ਇਜ਼ਰਾਈਲ ਅਤੇ ਈਰਾਨ ਦੇ ਵਿਚਕਾਰ ਚੱਲ ਰਹੀ ਜੰਗ ਦੇ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਇੱਕ ਵੱਡਾ ਕਦਮ ਚੁਕਦਿਆਂ ਸਪੈਸ਼ਲ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਨਾਗਰਿਕਾਂ ਲਈ ਕਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ‘X’ ‘ਤੇ ਇੱਕ ਪੋਸਟ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਇਸਦਾ ਮਕਸਦ ਉੱਥੇ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਹੈ। ਮੰਤਰਾਲੇ ਨੇ ਦੱਸਿਆ ਕਿ ਲਗਭਗ ਇੱਕ ਕਰੋੜ ਭਾਰਤੀ ਨਾਗਰਿਕ ਪੱਛਮੀ ਏਸ਼ੀਆ ਵਿੱਚ ਰਹਿੰਦੇ ਹਨ। ਉਹਨਾਂ ਦੀ ਸੁਰੱਖਿਆ ਅਤੇ ਭਲਾਈ ਭਾਰਤ ਸਰਕਾਰ ਲਈ ਸਭ ਤੋਂ ਵੱਡੀ ਤਰਜੀਹ ਹੈ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਖਾੜੀ ਖੇਤਰ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇਹ ਕੰਟਰੋਲ ਰੂਮ ਸ਼ੁਰੂ ਕੀਤਾ ਗਿਆ ਹੈ।
ਭਾਰਤ ਸਰਕਾਰ ਬਦਲਦੇ ਹਾਲਾਤ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਉਹ ਦੇਸ਼ ਦੇ ਹਿੱਤ ਵਿੱਚ ਜ਼ਰੂਰੀ ਫੈਸਲੇ ਲਵੇਗੀ। ਇਸ ਦੇ ਲਈ ਮੰਤਰਾਲਾ ਇਲਾਕੇ ਦੀਆਂ ਸਰਕਾਰਾਂ ਅਤੇ ਹੋਰ ਸਹਿਯੋਗੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਲੋਕ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਇਹਨਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ:
1800118797 (ਟੋਲ ਫ੍ਰੀ)
+91 11 2301 2113
+91 11 2301 4104
+91 11 2301 7905























