Israel ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਹਵਾਈ ਅੱਡੇ ‘ਤੇ ਨੇਤਨਯਾਹੂ ਨੇ ਕੀਤਾ ਗਰਮਜੋਸ਼ੀ ਨਾਲ ਸਵਾਗਤ
ਨਵੀ ਦਿੱਲੀ, 25 ਫਰਵਰੀ, 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਜ਼ਰਾਈਲ ਪਹੁੰਚ ਗਏ ਹਨ।ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸਾਰਾ ਨੇਤਨਯਾਹੂ ਨੇ ਏਅਰਪੋਰਟ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਰਾਸ਼ਟਰੀ ਗੀਤ ਦੇ ਨਾਲ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਪ੍ਰਧਾਨ ਮੰਤਰੀ ਮੋਦੀ 9 ਸਾਲਾਂ ਬਾਅਦ ਇਜ਼ਰਾਈਲ ਯਾਤਰਾ ‘ਤੇ ਗਏ ਹਨ। ਇਸ ਤੋਂ ਪਹਿਲਾਂ ਉਹ ਜੁਲਾਈ 2017 ਵਿੱਚ ਗਏ ਸਨ। ਪੀ.ਐਮ. ਮੋਦੀ ਅੱਜ ਨੇਤਨਯਾਹੂ ਨਾਲ ਦੁਵੱਲੀ ਗੱਲਬਾਤ ਕਰਨਗੇ। ਇਸ ਤੋਂ ਇਲਾਵਾ, ਉਹ ਅੱਜ ਇਜ਼ਰਾਈਲ ਦੀ ਸੰਸਦ ਨੂੰ ਵੀ ਸੰਬੋਧਨ ਕਰਨਗੇ।

ਇਜ਼ਰਾਈਲ ਰਵਾਨਾ ਹੋਣ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ‘ਤੇ ਇਜ਼ਰਾਈਲ ਦਾ ਸਰਕਾਰੀ ਦੌਰਾ ਕਰ ਰਿਹਾ ਹਾਂ। ਭਾਰਤ ਅਤੇ ਇਜ਼ਰਾਈਲ ਵਿਚਕਾਰ ਇੱਕ ਮਜ਼ਬੂਤ ਅਤੇ ਬਹੁਪੱਖੀ ਰਣਨੀਤਕ ਭਾਈਵਾਲੀ ਹੈ, ਜਿਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਬਹੁਤ ਵਾਧਾ ਅਤੇ ਤੇਜ਼ੀ ਆਈ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















