ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ
ਇਸ ਖਾਸ ਮੁੱਦੇ ‘ਤੇ ਹੋਈ ਚਰਚਾ
ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਭਾਰਤ-ਇਜ਼ਰਾਇਲ ਵਿਸ਼ੇਸ਼ ਰਣਨੀਤਕ ਭਾਈਵਾਲੀ ਵਿੱਚ ਹੋ ਰਹੀ ਲਗਾਤਾਰ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਦੇ ਆਪਸੀ ਲਾਭ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਪੀ.ਐੱਮ.ਓ. (PMO) ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫ਼ੋਨ ਆਇਆ ਸੀ। ਦੋਹਾਂ ਨੇਤਾਵਾਂ ਨੇ ਭਾਰਤ-ਇਜ਼ਰਾਇਲ ਵਿਸ਼ੇਸ਼ ਰਣਨੀਤਕ ਭਾਈਵਾਲੀ ਵਿੱਚ ਹੋ ਰਹੀ ਲਗਾਤਾਰ ਤਰੱਕੀ ਦੀ ਸਮੀਖਿਆ ਕੀਤੀ ਅਤੇ ਦੋਹਾਂ ਦੇਸ਼ਾਂ ਦੇ ਆਪਸੀ ਫ਼ਾਇਦੇ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਇਸ ਦੇ ਨਾਲ ਹੀ ਪੀ.ਐੱਮ.ਓ. ਵੱਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਹਾਲੀਆ ਘਟਨਾਕ੍ਰਮ ‘ਤੇ ਗੱਲਬਾਤ ਕੀਤੀ। ਦੋਵੇਂ ਨੇਤਾ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























