Italy Accident: ਇਟਲੀ ’ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਚਾਰ ਪੰਜਾਬੀ ਨੌਜਵਾਨਾਂ ਮੌਤ
ਚੰਡੀਗੜ੍ਹ, 7 ਅਕਤੂਬਰ 2025 (ਵਿਸ਼ਵ ਵਾਰਤਾ) – ਇਟਲੀ ’ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ (Italy Accident) ’ਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨਾਂ ਦੀ ਕਾਰ ਨੂੰ ਇੱਕ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇਸ ਹਾਦਸੇ ’ਚ 5 ਨੌਜਵਾਨ ਜ਼ਖਮੀ ਵੀ ਹੋਏ ਹਨ।
ਇਨ੍ਹਾਂ ‘ਚੋਂ ਤਿੰਨ ਨੌਜਵਾਨ ਜਲੰਧਰ ਜ਼ਿਲ੍ਹੇ ਤੇ ਚੌਥਾ ਨੌਜਵਾਨ ਰੂਪਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਘੋੜਾਵਾਹੀ, ਸੁਰਜੀਤ ਸਿੰਘ ਪਿੰਡ ਮੇਦਾ (ਜਲੰਧਰ), ਮਨੋਜ ਕੁਮਾਰ ਵਾਸੀ ਆਦਮਪੁਰ ਅਤੇ ਜਸਕਰਨ ਸਿੰਘ ਵਾਸੀ ਰੋਪੜ ਵਜੋਂ ਹੋਈ ਹੈ। ਹਰਵਿੰਦਰ ਸਿੰਘ ਤਾਂ ਅਜੇ ਤਿੰਨ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ।

ਦੂਜਾ ਨੌਜਵਾਨ ਸੁਰਜੀਤ ਸਿੰਘ ਪਿਛਲੇ ਸਾਲ ਦਸੰਬਰ 2024 ਨੂੰ ਇਟਲੀ ਗਿਆ ਸੀ। ਸੁਰਜੀਤ ਸਿੰਘ ਦੇ ਭਰਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਹਿਲਾਂ ਦੁਬਈ ਦੋ ਸਾਲ ਲਾ ਕੇ ਆਇਆ ਸੀ। ਉਥੇ ਕੰਮ ਠੀਕ ਨਾ ਹੋਣ ਕਾਰਨ ਉਸ ਨੇ ਇਟਲੀ ਜਾਣ ਦਾ ਫੈਸਲਾ ਕੀਤਾ ਸੀ। ਇਹ ਨੌਜਵਾਨ ਇਟਲੀ ਦੀ ਸਟੇਟ ਬਾਸਲੀਕਾਤੇ ਦੇ ਜ਼ਿਲ੍ਹਾ ਮਤੇਰੇ ਦੇ ਇੱਕ ਪਿੰਡ ਵਿੱਚ ਰਹਿੰਦੇ ਸਨ ਤੇ ਕੰਮ ’ਤੇ ਜਾ ਰਹੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























