• Latest
  • Trending
Jaggu Bhagwanpuria ਦੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ 5 ਸ਼ੂਟਰ ਗ੍ਰਿਫਤਾਰ

Jaggu Bhagwanpuria ਦੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ 5 ਸ਼ੂਟਰ ਗ੍ਰਿਫਤਾਰ

1 year ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

4 minutes ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

19 minutes ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

35 minutes ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

1 hour ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

2 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

2 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

2 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

2 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

2 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

2 hours ago
ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

2 hours ago
Hindi News
English News
Thursday, August 20, 2026
No Result
View All Result
29 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jaggu Bhagwanpuria ਦੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ 5 ਸ਼ੂਟਰ ਗ੍ਰਿਫਤਾਰ

July 16, 2025
in ਖਬਰਾਂ, ਪੰਜਾਬ
Jaggu Bhagwanpuria ਦੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ 5 ਸ਼ੂਟਰ ਗ੍ਰਿਫਤਾਰ

Jaggu Bhagwanpuria

Jaggu Bhagwanpuria ਦੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ 5 ਸ਼ੂਟਰ ਗ੍ਰਿਫਤਾਰ

– ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
– ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਰਚ ਰਿਹਾ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ
– ਅਮਰੀਕਾ-ਅਧਾਰਤ ਹੈਂਡਲਰ ਹੁਸਨਦੀਪ ਸਿੰਘ ਗਰਾਊਂਡ ਹੈਂਡਲਰਾਂ ਨਾਲ ਮਿਲੀਭੁਗਤ ਕਰਕੇ ਆਪਣੇ ਵਿਰੋਧੀ ਨੂੰ ਖਤਮ ਕਰਨ ਲਈ ਗਿਰੋਹ ਦੇ ਮੈਂਬਰਾਂ ਨੂੰ ਨਿਰਦੇਸ਼ ਦੇ ਰਿਹਾ ਸੀ: ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ

Jaggu Bhagwanpuria
Jaggu Bhagwanpuria

ਚੰਡੀਗੜ੍ਹ/ਬਟਾਲਾ, 16 ਜੁਲਾਈ 2025 (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੁਆਰਾ ਚਲਾਏ ਜਾ ਰਹੇ (Jaggu Bhagwanpuria) ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੀਐਕਸ 5 ਪਿਸਤੌਲ ਅਤੇ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਸੀ।

Jaggu Bhagwanpuria
Jaggu Bhagwanpuria

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਤਿੰਨੋਂ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਗਗਨਦੀਪ ਉਰਫ਼ ਗਿਆਨੀ, ਵਾਸੀ ਗਾਂਧੀ ਕੈਂਪ, ਬਟਾਲਾ ਅਤੇ ਮਹਿਕਪ੍ਰੀਤ ਸਿੰਘ, ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria), ਜੋ ਕਿ ਇਸ ਸਮੇਂ ਸਿਲਚਰ ਜੇਲ੍ਹ (ਅਸਾਮ) ਵਿੱਚ ਬੰਦ ਹੈ, ਨੇ ਹਾਲ ਹੀ ਵਿੱਚ ਹੋਏ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਕਥਿਤ ਵਿਰੋਧੀ ਗੈਂਗ ਮੈਂਬਰ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਡੀਜੀਪੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਪਣੇ ਅਮਰੀਕਾ ਅਧਾਰਤ ਸਾਥੀ ਹੁਸਨਦੀਪ ਸਿੰਘ ਰਾਹੀਂ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ, ਜਿਸ ਤਹਿਤ ਉਸਨੇ ਲਵਪ੍ਰੀਤ ਸਿੰਘ ਸਮੇਤ ਗਰਾਊਂਡ ਹੈਂਡਲਰਾਂ ਅਤੇ ਨਿਸ਼ਾਨੇਬਾਜ਼ਾਂ ਨਾਲ ਤਾਲਮੇਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਕਾਰਵਾਈ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ, ਜਿਸਦੀ ਪਛਾਣ ਮਹਿਕਪ੍ਰੀਤ ਸਿੰਘ ਵਜੋਂ ਹੋਈ, ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਉਪਰੰਤ ਉਸ ਨੇ ਖੁਲਾਸਾ ਕੀਤਾ ਕਿ ਸਿਕੰਦਰ ਕੁਮਾਰ ਉਰਫ ਗੋਲਾ ਨੂੰ ਨਿਸ਼ਾਨੇਬਾਜ਼ਾਂ ਅਤੇ ਹੱਤਿਆ ਦੀ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਹੈ।

ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਟਾਲਾ ਪੁਲਿਸ ਨੇ ਸਿਕੰਦਰ ਕੁਮਾਰ ਦਾ ਪਤਾ ਲਗਾਇਆ ਅਤੇ ਉਸਨੂੰ ਉਸਦੇ ਸਹਿਯੋਗੀ ਓਂਕਾਰਪ੍ਰੀਤ ਉਰਫ਼ ਜਸ਼ਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਗਗਨਦੀਪ ਉਰਫ਼ ਗਿਆਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਸਿਕੰਦਰ ਕੁਮਾਰ ਨੇ ਖੁਲਾਸਾ ਕੀਤਾ ਕਿ ਇਸ ਸਾਜਿਸ਼ ਨੂੰ ਲਵਪ੍ਰੀਤ ਸਿੰਘ, ਜੋ ਕਿ ਮੁੱਖ ਸਾਜਿਸ਼ਕਰਤਾ ਸੀ, ਵੱਲੋਂ ਕੰਟਰੋਲ ਕੀਤਾ ਜਾ ਰਿਹਾ ਸੀ, ਜਿਸਨੂੰ ਆਖਰਕਾਰ ਬਟਾਲਾ ਪੁਲਿਸ ਨੇ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਸਾਰੀ ਯੋਜਨਾ ਜੱਗੂ ਦੇ ਨਜ਼ਦੀਕੀ ਸਾਥੀ ਹੁਸਨਦੀਪ ਸਿੰਘ, ਜੋ ਕਿ ਅਮਰੀਕਾ ਵਿੱਚ ਹੈ, ਵੱਲੋਂ ਰਚੀ ਜਾ ਰਹੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦਾ ਉਦੇਸ਼ ਇੱਕ ਕਥਿਤ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨਾ ਸੀ।

ਇਸ ਸਬੰਧੀ ਬਟਾਲਾ ਥਾਣਾ ਰੰਗੜ ਨੰਗਲ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 80/2025 ਦਰਜ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJaggu BhagwanpuriaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

by Jaspreet Kaur
August 20, 2026
0

ਭਲਕੇ 'ਪੰਜਾਬ ਬੰਦ' ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ - ਚੰਡੀਗੜ੍ਹ - ਮੋਹਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

Most Popular

E20 ਫਿਊਲ ‘ਤੇ ‘ਆਪ’ ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ ‘ਤੇ ਸਾਧਿਆ ਨਿਸ਼ਾਨਾ

E20 ਫਿਊਲ ‘ਤੇ ‘ਆਪ’ ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ ‘ਤੇ ਸਾਧਿਆ ਨਿਸ਼ਾਨਾ

by Jaspreet Kaur
2 weeks ago
0

E20 ਫਿਊਲ 'ਤੇ 'ਆਪ' ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ 'ਤੇ ਸਾਧਿਆ ਨਿਸ਼ਾਨਾ ਨਵੀ ਦਿੱਲੀ , 9 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 