Jagjit Singh Dallewal ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੇ ਗਏ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਦੀ ਸਿਹਤ ਨਾਜ਼ੁਕ ਹੈ, ਉਹਨਾਂ ਨੂੰ ਪਾਣੀ ਪੀਣ ਵਿੱਚ ਮੁਸ਼ਕਲ ਆ ਰਹੀ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਸਰਕਾਰੀ ਡਾਕਟਰਾਂ ਦੀ ਇੱਕ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ।
ਡੱਲੇਵਾਲ ਦੇ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। ਇਸ ਤੋਂ ਇਲਾਵਾ ਖਨੌਰੀ ਸਰਹੱਦ ‘ਤੇ ਅੱਜ 111 ਕਿਸਾਨ ਦੁਪਹਿਰ 2 ਵਜੇ ਭੁੱਖ ਹੜਤਾਲ ਸ਼ੁਰੂ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/