Jagjit ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਮੁਲਤਵੀ
- ਅਗਲੀ ਸੁਣਵਾਈ ਸ਼ੁੱਕਰਵਾਰ ਨੂੰ
ਚੰਡੀਗੜ੍ਹ 6 ਜਨਵਰੀ: ਕਿਸਾਨ ਆਗੂ ਜਗਜੀਤ (Jagjit ) ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 10 ਜਨਵਰੀ (ਸ਼ੁੱਕਰਵਾਰ) ਨੂੰ ਹੋਵੇਗੀ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਕਿਸਾਨ ਆਗੂ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਇਹ ਸੁਣਵਾਈ ਅੱਜ ਟਾਲ ਦਿਤੀ ਗਈ।
ਦੱਸ ਦਈਏ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਚਲਦਿਆਂ ਅੱਜ 41 ਦਿਨ ਦਾ ਸਮਾਂ ਹੋ ਚੁੱਕਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਰੀਰ ਵਿੱਚ ਹੁਣ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਉਨ੍ਹਾਂ ਦੇ ਗੁਰਦੇ, ਜਿਗਰ ਅਤੇ ਫੇਫੜਿਆਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੀ ਦੇਖਭਾਲ ਕਰ ਰਹੀ ਪ੍ਰਾਈਵੇਟ ਡਾਕਟਰਾਂ ਦੀ ਟੀਮ ਦੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਸਮੇਂ ਸਾਈਲੈਂਟ ਅਟੈਕ ਹੋ ਸਕਦਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/