ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼
– ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ
ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ) :ਭਲਕੇ ਯਾਨੀ ਕਿ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਉਲੀਕੇ ਗਏ ਰੋਸ ਮਾਰਚ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੇ ਸਿੱਖ ਸੰਗਤ ਦੇ ਨਾਂ ਸੁਨੇਹਾ ਜਾਰੀ ਕੀਤਾ ਹੈ।
ਜੇਲ ਤੋਂ ਜਾਰੀ ਕੀਤੇ ਵੀਡੀਓ ਸੰਦੇਸ਼ ‘ਚ ਹਵਾਰਾ ਨੇ ਕਿਹਾ ਕਿ ਰੋਸ ਮਾਰਚ ਸ਼ਾਂਤੀਪੂਰਨ ਤਰੀਕੇ ਨਾਲ ਕੱਢਿਆ ਜਾਵੇ ਅਤੇ ਸਾਰੇ ਆਗੂ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਨੇ ਮਾਰਚ ਦੌਰਾਨ ਅਮਨ-ਸ਼ਾਂਤੀ ਬਣਾਏ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਕੋਈ ਵੀ ਵਿਅਕਤੀ ਅਜਿਹੀ ਹਰਕਤ ਨਾ ਕਰੇ, ਜਿਸ ਨਾਲ ਮਾਹੌਲ ਖ਼ਰਾਬ ਹੋਵੇ।
ਹਵਾਰਾ ਨੇ ਕਿਹਾ ਕਿ ਮੋਰਚੇ ਦੇ ਆਗੂਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਪ੍ਰਦਰਸ਼ਨ ਦੌਰਾਨ ਕਿਸੇ ਤਰ੍ਹਾਂ ਦੀ ਹਿੰਸਾ ਨਾ ਹੋਵੇ ਅਤੇ ਨਾ ਹੀ ਕਿਸੇ ਨੂੰ ਹਿੰਸਕ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਖਾਸ ਤੌਰ ‘ਤੇ ਸਿੱਖ ਨੌਜਵਾਨਾਂ ਨੂੰ ਮੋਰਚੇ ਦੇ ਵਲੰਟੀਅਰ ਬਣ ਕੇ ਸ਼ਾਂਤੀ ਵਿਵਸਥਾ ਬਣਾਏ ਰੱਖਣ ਦੀ ਅਪੀਲ ਕੀਤੀ।ਹਵਾਰਾ ਨੇ ਕਿਹਾ ਕਿ ਮੋਰਚੇ ਦੇ ਆਗੂ ਜੋ ਵੀ ਹਦਾਇਤਾਂ ਦੇਣ, ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।ਸੁਨੇਹੇ ਦੇ ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ “ਮੋਰਚਾ ਫ਼ਤਿਹ ਹੋਵੇਗਾ ਅਤੇ ਗੁਰੂ ਸਾਹਿਬ ਕਿਰਪਾ ਰੱਖਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























