Jaipur ਗੈਸ ਟੈਂਕਰ ਹਾਦਸੇ ‘ਤੇ CM ਭਜਨ ਲਾਲ ਨੇ ਜਤਾਇਆ ਦੁੱਖ
- – ਮੌਕੇ ‘ਤੇ ਪਹੁੰਚ ਰਾਹਤ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ
ਰਾਜਸਥਾਨ, 20 ਦਸੰਬਰ: ਜੈਪੁਰ-ਅਜਮੇਰ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਸਵੇਰੇ ਹੋਏ ਭਿਆਨਕ ਹਾਦਸੇ ‘ਚ ਇਕ ਟਰੱਕ ਅਤੇ ਬੱਸ ਸਮੇਤ ਕਈ ਵਾਹਨਾਂ ਨੂੰ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਅਤੇ ਅੱਗ ‘ਚ ਹੁਣ ਤੱਕ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਦੇ ਕਰੀਬ ਲੋਕ ਜ਼ਖਮੀ ਹੋ ਚੁੱਕੇ ਹਨ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਇਸ ਰਿਹਾ ਕੰਬਾਊ ਹਾਦਸੇ ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਵੀ ਲਿਆ।
ਮੁੱਖ ਮੰਤਰੀ ਨੇ ਟਵੀਟ ਕੀਤਾ “ਜੈਪੁਰ-ਅਜਮੇਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੈਸ ਟੈਂਕਰ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਕਈ ਨਾਗਰਿਕਾਂ ਦੇ ਮਾਰੇ ਜਾਣ ਦੀ ਦੁਖਦਾਈ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਮਐਸ ਹਸਪਤਾਲ ਦੇ ਡਾਕਟਰਾਂ ਨੂੰ ਜ਼ਖਮੀਆਂ ਨੂੰ ਤੁਰੰਤ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਜ਼ਖ਼ਮੀਆਂ ਦੀ ਸਹੀ ਦੇਖਭਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ ਕਿ “ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਦੁਖੀ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/