Jalandhar – ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ
ਸਵੇਰੇ 9 ਵਜੇ ਆਵੇਗਾ ਪਹਿਲਾ ਰੁਝਾਨ
ਜਲੰਧਰ ਦਾ ਕੌਣ ਹੋਵੇਗਾ ਸਿਕੰਦਰ ਪਤਾ ਲੱਗੇਗਾ ਅੱਜ
ਚੰਡੀਗੜ੍ਹ, 13ਜੁਲਾਈ(ਵਿਸ਼ਵ ਵਾਰਤਾ)Jalandhar- ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਅੱਜ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਇਸ ਸੀਟ ‘ਤੇ ਕਿਸ ਦੀ ਜਿੱਤ ਹੋਈ ਹੈ। ਘੱਟ ਵੋਟ ਪ੍ਰਤੀਸ਼ਤਤਾ ਨੇ ਸਾਰੀਆਂ ਪਾਰਟੀਆਂ ਦੀ ਚਿੰਤਾ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ 10 ਜੁਲਾਈ ਨੂੰ ਹੋਈ ਵੋਟਿੰਗ ਵਿੱਚ ਸਿਰਫ਼ 54.90% ਵੋਟਾਂ ਪਈਆਂ ਸਨ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।