Jalandhar : ਮੁੱਖ ਮੰਤਰੀ ਭਗਵੰਤ ਮਾਨ ਨੇ 78ਵੇਂ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ
ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ‘ਚ ਸ਼ਹੀਦਾਂ ਦੀਆਂ ਕੁਬਾਨੀਆਂ ਨੂੰ ਕੀਤਾ ਯਾਦ
ਜਲੰਧਰ ,15ਅਗਸਤ (ਵਿਸ਼ਵ ਵਾਰਤਾ)Jalandhar: ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬੀਆਂ ਦੀਆਂ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦ ਕੁਰਬਾਨੀਆਂ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਸਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬੱਚਿਆਂ ਨੇ ਆਜ਼ਾਦੀ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਵੀ ਪੇਸ਼ ਕੀਤਾ ਅਤੇ ਮਠਿਆਈਆਂ ਵੀ ਵੰਡੀਆਂ ਗਈਆਂ। ਸੀਐਮ ਮਾਨ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਬਰਸੀ ਵੀ ਹੈ। ਉਨ੍ਹਾਂ ਤੋਂ ਹੀ ਸ਼ਹੀਦ ਭਗਤ ਸਿੰਘ ਨੂੰ ਆਜ਼ਾਦੀ ਲਈ ਕੁਰਬਾਨੀ ਦੇਣ ਦੀ ਪ੍ਰੇਰਨਾ ਮਿਲੀ। ਇਸ ਮੌਕੇ ਉਨ੍ਹਾਂ ਪੰਜਾਬ ਦੀ ਜ਼ਰਖੇਜ਼ ਧਰਤੀ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ‘ਚ ਕੋਈ ਵੀ ਬੀਜ ਪਾਓ ਉੱਗ ਜਾਂਦਾ ਹੈ ਪਰ ਇਥੇ ਨਫਰਤ ਦਾ ਬੀਜ ਨਹੀਂ ਉੱਗਦਾ। ਇਸ ਮੌਕੇ ਉਨ੍ਹਾਂ ਆਪਸੀ ਭਾਈਚਾਰਾ ਬਣਾਕੇ ਰੱਖਣ ਦਾ ਸੰਦੇਸ਼ ਦਿੱਤਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਸਾਰੇ ਤਿਉਹਾਰ ਰਲ਼ ਮਿਲਕੇ ਮਨਾਉਂਦੇ ਹਨ। ਆਜ਼ਾਦੀ ਦਿਵਸ ਦੇ ਪ੍ਰੋਗਰਾਮ ਨੂੰ ਲੈ ਕੇ ਖਾਸ ਤੌਰ ‘ਤੇ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ।