Jalandhar: ਗੁਰਦੁਆਰਾ ਸਾਹਿਬ ‘ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼
- ਮੌਕੇ ‘ਤੇ ਪੁੱਜੀਆਂ ਨਿਹੰਗ ਜਥੇਬੰਦੀਆਂ
- ਘਟਨਾ ਸੀਸੀਟੀਵੀ ‘ਚ ਹੋਈ ਕੈਦ
ਜਲੰਧਰ, 31 ਜਨਵਰੀ : ਆਦਮਪੁਰ ਦੇ ਪਿੰਡ ਚੋਮੋ ‘ਚ 55 ਸਾਲਾ ਔਰਤ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਾਰੀ ਘਟਨਾ ਸੀ.ਸੀ.ਟੀ.ਵੀ. ਚ ਕੈਦ ਹੋ ਗਈ। ਸੀਸੀਟੀਵੀ ਦੇ ਆਧਾਰ ‘ਤੇ ਥਾਣਾ ਆਦਮਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਔਰਤ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨਿਹੰਗ ਜਥੇਬੰਦੀਆਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ।
ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਔਰਤ ਗੁਰਦਵਾਰਾ ਸਾਹਿਬ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਛੇੜਛਾੜ ਸ਼ੁਰੂ ਕਰ ਦਿੰਦੀ ਹੈ ਅਤੇ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨੇੜੇ ਪਏ ਕਾਰਡ ਪਾੜ ਕੇ ਸੁੱਟਣ ਲਗਦੀ ਹੈ। ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਉਥੇ ਪਹੁੰਚੇ ਅਤੇ ਉਕਤ ਔਰਤ ਨੂੰ ਰੋਕਿਆ।ਜਿਸ ਤੋਂ ਬਾਅਦ ਔਰਤ ਨੂੰ ਤੁਰੰਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























