Jalandhar ‘ਚ ਦਿਨ-ਦਹਾੜੇ ਬੈਂਕ ‘ਚ ਵੱਡੀ ਲੁੱਟ! ਪਿਸਤੌਲ ਦੀ ਨੋਕ ‘ਤੇ ਲੱਖਾਂ ਰੁਪਏ ਲੈ ਕੇ ਫ਼ਰਾਰ ਹੋਏ ਬਦਮਾਸ਼
ਚੰਡੀਗੜ੍ਹ, 6 ਅਪ੍ਰੈਲ (ਵਿਸ਼ਵ ਵਾਰਤਾ) – ਜਲੰਧਰ ਵਿੱਚ ਅੱਜ ਦਿਨ ਦਿਹਾੜੇ ਵੱਡੀ ਘਟਨਾ ਵਾਪਰੀ। ਬੇਖੌਫ ਲੁਟੇਰਿਆਂ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਲੱਖਾਂ ਰੁਪਏ ਲੁੱਟ ਲਏ ਗਏ। ਇਹ ਘਟਨਾ ਦੁਪਹਿਰ ਕਰੀਬ 2:30 ਵਜੇ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਇੱਕ ਸੀ.ਸੀ.ਟੀ.ਵੀ. ਫੁਟੇਜ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਮੁਲਜ਼ਮ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਬੈਂਕ ਤੋਂ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ।
ਮੁਢਲੀ ਜਾਣਕਾਰੀ ਅਨੁਸਾਰ ਦੋ ਲੁਟੇਰੇ ਮੂੰਹ ਢੱਕ ਕੇ ਸਕੂਟੀ ‘ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਵਿੱਚੋਂ ਇੱਕ ਨੇ ਬੈਂਕ ਦੇ ਬਾਹਰ ਨਿਗਰਾਨੀ ਕੀਤੀ ਜਦਕਿ ਦੂਜਾ ਬੈਂਕ ਦੇ ਅੰਦਰ ਗਿਆ ਅਤੇ ਕੈਸ਼ੀਅਰ ਤੋਂ ਪੈਸਿਆਂ ਦੀ ਮੰਗ ਕਰਨ ਲੱਗਾ। ਜਦੋਂ ਕੈਸ਼ੀਅਰ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ, ਤਾਂ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਪਿਸਤੌਲ ਤਾਣ ਦਿੱਤੀ। ਇਸ ਤੋਂ ਬਾਅਦ ਉਹ ਕੈਸ਼ ਕਾਊਂਟਰ ‘ਤੇ ਰੱਖਿਆ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਬੈਂਕ ਵਿੱਚ ਗਾਹਕ ਵੀ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























