Jalandhar ‘ਚ ਵੱਡਾ ਐਨਕਾਉਂਟਰ, ਜਵਾਬੀ ਕਾਰਵਾਈ ‘ਚ 2 ਬਦਮਾਸ਼ ਜ਼ਖਮੀ
– ਮੌਕੇ ਤੋਂ ਨਸ਼ੀਲੀਆਂ ਗੋਲੀਆਂ ਅਤੇ ਹਥਿਆਰ ਬਰਾਮਦ

ਜਲੰਧਰ, 7 ਜੁਲਾਈ (ਵਿਸ਼ਵ ਵਾਰਤਾ): ਸ਼ਾਹਕੋਟ ਵਿੱਚ ਅੱਜ ਜਲੰਧਰ ਦਿਹਾਤੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਜਵਾਬੀ ਕਾਰਵਾਈ ਵਿਚ ਦੋ ਬਦਮਾਸ਼ ਗੋਲੀਆਂ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਮੌਕੇ ’ਤੋਂ ਗ੍ਰਿਫ਼ਤਾਰ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਸ਼ਾਹਕੋਟ ਦੇ ਕੋਟਲੀ ਗਜਰਾਂ ਰੇਲਵੇ ਪੁਲਿਸ ਸਟੇਸ਼ਨ ਖੇਤਰ ਵਿੱਚ ਵਾਪਰੀ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਦੋਵੇਂ ਬਦਮਾਸ਼ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਅਨੁਸਾਰ, ਪੁਲਿਸ ਨੇ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵੇਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਗੋਲੀਆਂ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।
ਘਟਨਾ ਤੋਂ ਤੁਰੰਤ ਬਾਅਦ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਐਸਐਸਪੀ ਹਰਵਿੰਦਰ ਸਿੰਘ ਵਿਰਕ, ਐਸਪੀ ਸਰਬਜੀਤ ਸਿੰਘ ਰਾਏ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ- ਪੁਲਿਸ ਦੀ ਜਵਾਬੀ ਕਾਰਵਾਈ ਵਿੱਚ, ਇੱਕ ਮੁਲਜ਼ਮ ਦੇ ਪੱਟ ਵਿੱਚ ਗੋਲੀ ਲੱਗੀ ਅਤੇ ਦੂਜੇ ਦੀ ਲੱਤ ਵਿੱਚ ਗੋਲੀ ਲੱਗੀ। ਦੋਵਾਂ ਮੁਲਜ਼ਮਾਂ ਦੀ ਪਛਾਣ ਅਜੇ ਉਰਫ਼ ਬਾਜਾ, ਵਾਸੀ ਨੂਰਮਹਿਲ ਅਤੇ ਲਖਵਿੰਦਰ ਸਿੰਘ, ਵਾਸੀ ਲੋਹੀਆਂ ਖਾਸ ਵਜੋਂ ਹੋਈ ਹੈ। ਐਸਐਸਪੀ ਨੇ ਦੱਸਿਆ ਕਿ ਦੋਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਦੋ .32 ਹਥਿਆਰ ਬਰਾਮਦ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























