Jalandhar : ਗੱਦਿਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ; ਸਾਰਾ ਸਾਮਾਨ ਸੜ ਕੇ ਸੁਆਹ
ਜਲੰਧਰ, 25 ਸਤੰਬਰ (ਵਿਸ਼ਵ ਵਾਰਤਾ): ਕਪੂਰਥਲਾ- ਜਲੰਧਰ ਰੋਡ ‘ਤੇ ਸਥਿਤ ਇੱਕ ਗੱਦਿਆਂ ਦੀ ਫੈਕਟਰੀ ਵਿੱਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਕਾਰਜ ਚਾਰ ਘੰਟਿਆਂ ਤੋਂ ਜਾਰੀ ਹਨ। ਅੱਗ ਲੱਗਣ ਨਾਲ ਫੈਕਟਰੀ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਫੈਕਟਰੀ ਪਿੰਡ ਨੂਰਪੁਰ ਦੋਨਾ ਵਿੱਚ ਹੈ। ਘਟਨਾ ਸਮੇਂ ਫੈਕਟਰੀ ਵਿੱਚ ਅੱਠ ਕਰਮਚਾਰੀ ਮੌਜੂਦ ਸਨ। ਇਲਾਕਾ ਨਿਵਾਸੀਆਂ ਦੇ ਅਨੁਸਾਰ, ਅੱਗ ਇੰਨੀ ਭਿਆਨਕ ਸੀ ਕਿ ਕਾਲੇ ਧੂੰਏਂ ਦੇ ਗੁਬਾਰ ਲਗਭਗ 20 ਕਿਲੋਮੀਟਰ ਦੂਰ ਜਲੰਧਰ ਤੋਂ ਸਾਫ਼ ਦਿਖਾਈ ਦੇ ਰਹੇ ਸਨ।
ਇਹ ਸੂਚਨਾ ਮਿਲਣ ਤੋਂ ਬਾਅਦ ਐਸਡੀਐਮ ਇਰਵਿਨ ਕੌਰ ਅਤੇ ਡੀਐਸਪੀ ਦੀਪਕਰਨ ਸਿੰਘ ਮੌਕੇ ‘ਤੇ ਪਹੁੰਚ ਗਏ। ਡੀਐਸਪੀ ਸਬ-ਡਿਵੀਜ਼ਨ ਨੇ ਦੱਸਿਆ ਕਿ ਫੈਕਟਰੀ ਵਿੱਚ ਕੰਮ ਆਮ ਤੌਰ ‘ਤੇ ਸਵੇਰੇ 9 ਵਜੇ ਸ਼ੁਰੂ ਹੁੰਦਾ ਹੈ। ਇਸ ਤੋਂ ਪਹਿਲਾ ਸਵੇਰੇ 8:15 ਵਜੇ ਅਚਾਨਕ ਅੱਗ ਲੱਗ ਗਈ। ਉਸ ਸਮੇਂ ਫੈਕਟਰੀ ਦੇ ਅੰਦਰ 7-8 ਲੋਕ ਸਨ, ਅਤੇ ਉਹ ਸੁਰੱਖਿਅਤ ਬਾਹਰ ਆ ਗਏ ਹਨ। ਹਾਲਾਂਕਿ, ਇੱਕ ਕਰਮਚਾਰੀ ਦੇ ਫੈਕਟਰੀ ਦੇ ਅੰਦਰ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਅੱਠ ਤੋਂ ਦਸ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।























