Jalandhar: ਬਰਲਟਨ ਪਾਰਕ ਵਿੱਚ ਲੱਗਣ ਵਾਲੇ ਪਟਾਖਾ ਬਾਜ਼ਾਰ ਲਈ ਨਵੀਂ ਜਗ੍ਹਾ ਕੀਤੀ ਜਾਵੇਗੀ ਨਿਰਧਾਰਤ

ਜਲੰਧਰ, 25 ਜੂਨ (ਵਿਸ਼ਵ ਵਾਰਤਾ): ਜਲੰਧਰ (Jalandhar) ਸ਼ਹਿਰ ਵਿੱਚ ਹਰ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਬਰਲਟਨ ਪਾਰਕ ਵਿਖੇ ਪਟਾਖਾ ਮਾਰਕੀਟ ਲਗਾਈ ਜਾਂਦੀ ਹੈ। ਪਰ ਇਸ ਸਾਲ ਪਟਾਖਾ ਬਾਜ਼ਾਰ ਲਈ ਨਵੀਂ ਜਗ੍ਹਾ ਨਿਰਧਾਰਤ ਕੀਤੀ ਜਾਵੇਗੀ ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਕਤ ਸਥਾਨ ’ਤੇ ਉਸਾਰੀ ਅਤੇ ਨਵੀਨੀਕਰਨ ਦੇ ਕੰਮ ਚੱਲਦੇ ਹੋਣ ਕਰਕੇ ਬਲਰਟਨ ਪਾਰਕ ਨੂੰ ਆਰਜੀ ਪਟਾਖਾ ਮਾਰਕੀਟ ਲਈ ਵਰਤਣਾ ਸੁਰੱਖਿਆ ਪੱਖੋਂ ਉਚਿਤ ਨਹੀਂ ਹੋਵੇਗਾ। ਉਨਾਂ ਪਟਾਖਾ ਮਾਰਕੀਟ ਲਈ ਨਵੀਂ ਥਾਂ ਨਿਰਧਾਰਿਤ ਕਰਨ ਲਈ ਨਗਰ ਨਿਗਮ ਜਲੰਧਰ ਨੂੰ ਸ਼ਹਿਰੀ ਖੇਤਰ ’ਚ ਉਪਲਬਧ ਵੱਡੀਆਂ ਗਰਾਊਂਡਾਂ ਜਾਂ ਖਾਲੀ ਥਾਵਾਂ ਦੀ ਸੂਚੀ 10 ਦਿਨਾਂ ਦੇ ਅੰਦਰ ਭੇਜਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਪਟਾਖਾ ਮਾਰਕੀਟ ਲਈ ਕੋਈ ਹੋਰ ਢੁੱਕਵੀਂ ਜਗ੍ਹਾ ਚੁਣਨ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਗਮ ਅਧੀਨ ਆਉਣ ਵਾਲੇ ਸ਼ਹਿਰੀ ਖੇਤਰ ਵਿੱਚ ਉਪਲਬਧ ਵੱਡੀਆਂ ਗਰਾਊਂਡਾਂ ਜਾਂ ਖਾਲੀ ਥਾਵਾਂ ਦੀ ਵਿਸਥਾਰਪੂਰਵਕ ਸੂਚੀ ਤਿਆਰ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਡੀ.ਸੀ. ਦਫ਼ਤਰ ਭੇਜੀ ਜਾਵੇ, ਤਾਂ ਜੋ ਪਟਾਖਾ ਮਾਰਕੀਟ ਲਈ ਨਵੀਂ ਥਾਂ ਨਿਰਧਾਰਿਤ ਕੀਤੀ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























